24 ਕਰੋੜ ਦਾ ਪ੍ਰੋਜੈਕਟ ਨਾਲ ਜੰਡਿਆਲਾ ਵਿੱਚ ਹੋਵੇਗਾ ਸੀਵਰੇਜ ਦਾ ਵਿਸਥਾਰ: ਹਰਭਜਨ ਸਿੰਘ ਈ.ਟੀ.ਓ.

ਪ੍ਰੋਜੈਕਟ ਵਿੱਚ 6ਐਮ.ਐਲ.ਡੀ ਦਾ ਐਸ.ਟੀ.ਪੀ ਅਤੇ 17 ਐਮ.ਐਲ.ਡੀ ਦਾ ਮੁੱਖ ਪੰਪਿੰਗ ਸਟੇਸ਼ਨ ਸ਼ਾਮਲ

ਜੰਡਿਆਲਾ ਗੁਰੂ,  (ਸੋਨੂੰ ਮਿਗਲਾਨੀ)- ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ ਅਤੇ ਇਨ੍ਹਾਂ ਪਹਿਲਕਦਮੀਆਂ ਤਹਿਤ ਜੰਡਿਆਲਾ ਵਿੱਚ ਸੀਵਰੇਜ ਸਕੀਮ ਦੇ ਵਾਧੇ ਅਤੇ ਵਿਸਥਾਰ ਲਈ 29 ਕਰੋੜ ਰੁਪਏ ਦਾ ਪ੍ਰੋਜੈਕਟ ਉਲੀਕਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ 6 ਐਮ.ਐਲ.ਡੀ ਦਾ ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ 17 ਐਮ.ਐਲ.ਡੀ ਦਾ ਇੱਕ ਮੁੱਖ ਪੰਪਿੰਗ ਸਟੇਸ਼ਨ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇੱਕ ਕਿਲੋਮੀਟਰ ਲੰਬੀ 900 ਐਮਐਮ ਸੀਵਰੇਜ ਲਾਈਨ ਵੀ ਵਿਛਾਈ ਜਾਵੇਗੀ।

ਸ: ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਤਾਵਰਨ ਖਾਸ ਕਰਕੇ ਪਾਣੀ ਦੀ ਸੰਭਾਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਨਾ ਸਿਰਫ਼ ਜੰਡਿਆਲਾ ਦੇ ਸੀਵਰੇਜ ਵਿੱਚ ਸੁਧਾਰ ਹੋਵੇਗਾ ਸਗੋਂ ਪ੍ਰਦੂਸ਼ਣ ਨੂੰ ਨਿਯੰਤਰਨ ਕਰਨ ਲਈ ਸੀਵਰੇਜ ਦੇ ਪਾਣੀ ਦੀ ਸਫਾਈ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਐਸ.ਟੀ.ਪੀ. ਦੁਆਰਾ ਸਾਫ ਕੀਤੇ ਪਾਣੀ ਨੂੰ ਅੱਗੇ ਸਿੰਚਾਈ ਆਦਿ ਦੇ ਮੰਤਵ ਲਈ ਵਰਤਿਆ ਜਾਵੇਗਾ।

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਜੰਡਿਆਲਾ ਸ਼ਹਿਰ ਦੇ ਬਾਕੀ ਹਿੱਸਿਆਂ ਵਿੱਚ ਵੀ ਸੀਵਰੇਜ ਪਾਉਣ ਲਈ ਪ੍ਰਾਜੈਕਟ ਉਲੀਕਣ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਸਬੰਧੀ ਲੋੜੀਂਦੀ ਕਾਰਵਾਈ ਜਲਦੀ ਸ਼ੁਰੂ ਕੀਤੀ ਜਾ ਸਕੇ। ਇਸ ਮੀਟਿੰਗ ਵਿੱਚ ਐਕਸੀਅਨ ਹਰਪ੍ਰੀਤ ਸਿੰਘ, ਐਸ.ਡੀ.ਓ ਸੰਦੀਪ ਸਿੰਘ ਅਤੇ ਜੇਈ ਕੁਲਬੀਰ ਸਿੰਘ ਹਾਜ਼ਰ ਸਨ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की