ਚੰਡੀਗੜ੍ਹ,: ਚੰਡੀਗੜ੍ਹ ਸਿੱਖਿਆ ਵਿਭਾਗ ‘ਚ ਅਧਿਆਪਕ ਬਣਨ ਦੇ ਚਾਹਵਾਨ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ ਹੈ। ਵਿਭਾਗ ਨੇ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨਾ ਸ਼ੁਰੂ ਕਰ ਦਿੱਤਾ ਹੈ। ਅਗਲੇ ਕੁਝ ਮਹੀਨਿਆਂ ‘ਚ ਸਿੱਖਿਆ ਵਿਭਾਗ ਵੱਖ-ਵੱਖ ਅਸਾਮੀਆਂ ’ਤੇ ਰੈਗੂਲਰ ਅਧਿਆਪਕਾਂ ਦੀ ਨਿਯੁਕਤੀ ਦਾ ਕੰਮ ਮੁਕੰਮਲ ਕਰ ਲਵੇਗਾ। ਸ਼ੁੱਕਰਵਾਰ ਨੂੰ ਡਾਇਰੈਕਟਰ ਸਕੂਲ ਸਿੱਖਿਆ (DSE) ਵੱਲੋਂ JBT ਦੀਆਂ 293 ਰੈਗੂਲਰ ਅਸਾਮੀਆਂ ਨੂੰ ਭਰਨ ਲਈ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਨ੍ਹਾਂ ਅਸਾਮੀਆਂ ‘ਚ 149 ਜਨਰਲ, 56 ਓਬੀਸੀ, 59 ਐਸਸੀ, 29 ਈਡਬਲਯੂਐਸ ਅਤੇ 29 ਈਐਸਡਬਲਯੂ ਸ਼੍ਰੇਣੀ ਦੀਆਂ ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ।
ਕਿੱਥੇ ਕਰਨਾ ਪਵੇਗਾ ਅਪਲਾਈ ?
ਸਿੱਖਿਆ ਵਿਭਾਗ ਦੀ ਵੈੱਬਸਾਈਟ ‘ਤੇ ਆਨਲਾਈਨ ਅਰਜ਼ੀ ਦੇਣੀ ਪਵੇਗੀ। ਯੂਟੀ ‘ਚ 2015 ਤੋਂ ਬਾਅਦ ਰੈਗੂਲਰ ਅਧਿਆਪਕਾਂ ਦੀ ਭਰਤੀ ਹੋਣ ਜਾ ਰਹੀ ਹੈ। ਦੇਸ਼ ਭਰ ਦੇ ਯੋਗ ਉਮੀਦਵਾਰ ਇਸ ਭਰਤੀ ਲਈ ਅਪਲਾਈ ਕਰਨ ਦੇ ਯੋਗ ਹੋਣਗੇ। ਅਰਜ਼ੀ ਦੀ ਪ੍ਰਕਿਰਿਆ 20 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਜੇਬੀਟੀ ਅਧਿਆਪਕਾਂ ਦੀ ਭਰਤੀ ਲਿਖਤੀ ਪ੍ਰੀਖਿਆ ਦੇ ਆਧਾਰ ‘ਤੇ ਕੀਤੀ ਜਾਵੇਗੀ।