ਜਲੰਧਰ (Jatinder Rawat)- ਜੁਆਇੰਟ ਕਮਿਸ਼ਨਰ, ਪੁਲਿਸ ਹੈਡਕੁਆਰਟਰ, ਜਲੰਧਰ ਨਵਨੀਤ ਸਿੰਘ ਬੈਂਸ ਵਲੋਂ ਜਾਬਤਾ ਫੌਜ਼ਦਾਰੀ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਇਆਂ ਕਮਿਸ਼ਨਰੇਟ ਜਲੰਧਰ ਦੇ ਅਧੀਨ ਪੈਂਦੇ ਥਾਣਿਆਂ ਦੇ ਅਧੀਨ ਇਲਾਕਿਆਂ ਵਿੱਚ ਪਤੰਗ ਉਡਾਉਣ ਲਈ ਵਰਤੀ ਜਾਣ ਵਾਲੀ ਚਾਈਨਾ ਡੋਰ (ਨਾਈਲੋਨ, ਪਲਾਸਟਿਕ ਜਾਂ ਸਥੈਂਟਿਕ ਮਟੀਰੀਅਲ ਨਾਲ ਬਣੀ ਡੋਰ/ਧਾਗਾ ਜਾਂ ਕੋਈ ਵੀ ਅਜਿਹੀ ਡੋਰ/ਧਾਗਾ ਜਿਸ ਉਪਰ ਸਥੈਂਟਿਕ ਦੀ ਜਾਂ ਧਾਤੂ ਦੀ ਪਰਤ ਚੜ੍ਹੀ ਹੈ ਅਤੇ ਪੰਜਾਬ ਸਰਕਾਰ ਦੇ ਮਾਪਦੰਡਾਂ ਦੇ ਅਨੁਕੂਲ ਨਾ ਹੋਵੇ) ਦਾ ਨਿਰਮਾਣ ਕਰਨ, ਵੇਚਣ, ਸਟੋਰ ਕਰਨ, ਖਰੀਦ ਕਰਨ, ਸਪਲਾਈ ਕਰਨ, ਆਯਾਤ ਕਰਨ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 01.07.2022 ਤੋਂ 31.12.2022 ਤੱਕ ਲਾਗੂ ਰਹਿਣਗੇ।