ਜੱਗੀ ਜੌਹਲ ਨੂੰ ਮਨਮਾਨੇ ਢੰਗ ਨਾਲ ਭਾਰਤ ‘ਚ ਨਜ਼ਰਬੰਦ ਕੀਤੈ : ਬੌਰਿਸ ਜੌਹਨਸਨ

ਲੰਡਨ: ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਭਾਰਤੀ ਜੇਲ੍ਹ ਵਿੱਚ ਬੰਦ ਇੱਕ ਬ੍ਰਿਟਿਸ਼-ਸਿੱਖ ਕਾਰਕੁਨ ਦੀ ਨਜ਼ਰਬੰਦੀ ਨੂੰ ‘ਮਨਮਾਨੀ’ ਕਰਾਰ ਦਿੱਤਾ ਹੈ। ਜਗਤਾਰ ਸਿੰਘ ਜੌਹਲ 2017 ਤੋਂ ਭਾਰਤੀ ਜੇਲ੍ਹ ਵਿੱਚ ਬੰਦ ਹੈ। ਉਸ ‘ਤੇ ਹਿੰਦੂ ਨੇਤਾਵਾਂ ਦੀ ਟਾਰਗੇਟ ਕਿਲਿੰਗ ‘ਚ ਸ਼ਾਮਲ ਹੋਣ ਦਾ ਦੋਸ਼ ਹੈ। ਬੋਰਿਸ ਜੌਹਨਸਨ ਨੇ ਪਹਿਲੀ ਵਾਰ ਲੇਬਰ ਨੇਤਾ ਸਰ ਕੀਰ ਸਟਾਰਮਰ ਨੂੰ ਲਿਖੀ ਚਿੱਠੀ ਵਿੱਚ ਇਸ ਸ਼ਬਦ ਦੀ ਵਰਤੋਂ ਕੀਤੀ। ਜੌਹਲ ਦਾ ਪਰਿਵਾਰ ਇਸ ਨੂੰ ਵੱਡੀ ਕਾਮਯਾਬੀ ਵਜੋਂ ਦੇਖ ਰਿਹਾ ਹੈ।

ਦੱਸ ਦਈਏ ਕਿ ਜਗਤਾਰ ਸਿੰਘ ਜੌਹਲ ਉਰਫ ਜੱਗੀ ਜੌਹਲ ਨੂੰ ਪੰਜਾਬ ਪੁਲਿਸ ਨੇ 4 ਨਵੰਬਰ 2017 ਨੂੰ ਜਲੰਧਰ ਤੋਂ ਗ੍ਰਿਫਤਾਰ ਕੀਤਾ ਸੀ। ਉਸ ’ਤੇ ਆਰਐਸਐਸ ਆਗੂ ਬ੍ਰਿਗੇਡੀਅਰ (ਸੇਵਾਮੁਕਤ) ਜਗਦੀਸ਼ ਗਗਨੇਜਾ ਸਮੇਤ ਕਈ ਆਗੂਆਂ ਦੀ ਟਾਰਗੇਟ ਕਿਲਿੰਗ ਵਿੱਚ ਸ਼ਾਮਲ ਹੋਣ ਦਾ ਦੋਸ਼ ਸੀ। ਫਿਲਹਾਲ ਉਹ ਦਿੱਲੀ ਦੀ ਤਿਹਾੜ ਜੇਲ ‘ਚ ਬੰਦ ਹੈ ਅਤੇ ਉਸ ‘ਤੇ ਕਿਸੇ ਵੀ ਦੋਸ਼ ‘ਚ ਮੁਕੱਦਮਾ ਨਹੀਂ ਚਲਾਇਆ ਗਿਆ ਹੈ। ਕੌਮੀ ਜਾਂਚ ਏਜੰਸੀ (ਐਨਆਈਏ) ਜੌਹਲ ਖ਼ਿਲਾਫ਼ ਅੱਠ ਮਾਮਲਿਆਂ ਦੀ ਜਾਂਚ ਕਰ ਰਹੀ ਹੈ।

Loading

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र