ਇਟਲੀ ਵਾਪਰਿਆ ਭਿਆਨਕ ਹਾਦਸਾ, ਬਰਫ਼ੀਲੇ ਪਹਾੜ ਤੋਂ ਇੱਕ ਵੱਡਾ ਬਰਫ ਦਾ ਤੋਦਾ ਡਿੱਗਣ ਨਾਲ 6 ਲੋਕਾਂ ਦੀ ਮੌਤ 9 ਜ਼ਖ਼ਮੀ ਅਤੇ 20 ਤੋਂ ਵੀ ਜ਼ਿਆਦਾ ਲਾਪਤਾ “

ਰੋਮ ਇਟਲੀ  (ਗੁਰਸ਼ਰਨ ਸਿੰਘ ਸੋਨੀ)”” ਇਟਲੀ ਵਿੱਚ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਵਿੱਚ ਕਾਫੀ ਉਤਰਾਅ ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ, ਇਟਲੀ ਵਿੱਚ ਜਿਉਂ ਗਰਮੀ ਦੇ ਮੌਸਮ ਵਿੱਚ ਤਾਪਮਾਨ ਵਧਣ ਕਾਰਨ ਗਰਮੀ ਦਾ ਪ੍ਰਕੋਪ ਵਧਦਾ ਹੈ, ਤੇ ਕਈ ਲੋਕ ਗਰਮੀ ਤੋਂ ਰਾਹਤ ਪਾਉਣ ਲਈ ਬਰਫ਼ੀਲੇ ਪਹਾੜੀ ਖੇਤਰਾਂ ਵੱਲ ਸੈਰ ਸਪਾਟੇ ਲਈ ਜਾਂਦੇ ਹਨ ਅਤੇ ਕਈ ਵਾਰ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ,ਅਜਿਹਾ ਹੀ ਇੱਕ ਭਿਆਨਕ ਹਾਦਸਾ ਇਟਲੀ ਦੇ ਸੂਬੇ  ਤਰਨਤੀਨੋ ਅਤੇ ਵੇਨਤੋਂ ਦੇ ਬਾਰਡਰ ਤੇ ਪੈਂਦੇ ਪਿੰਡ ਮਰਮੋਲਾਦਾ ਵਿਖੇ ਵਾਪਰਿਆ ਜਿੱਥੇ ਇੱਕ ਬਰਫ਼ੀਲੇ ਪਹਾੜ ‌ਤੋ ਬਰਫ ਦੇ ਵੱਡੇ ਟੁਕੜੇ ਦੇ   ਡਿੱਗਣ ਨਾਲ 6 ਲੋਕਾਂ ਦੀ ਮੌਤ 9 ਜ਼ਖ਼ਮੀ ਅਤੇ 20 ਤੋਂ ਵੀ ਜ਼ਿਆਦਾ ਲੋਕ ਲਾਪਤਾ ਹਨ, ਇਟਾਲੀਅਨ ਮੀਡੀਆ ਵਿੱਚ ਛਪੀਆਂ ਰਿਪੋਰਟਾਂ ਮੁਤਾਬਕ ਇਹ ਹਾਦਸਾ ਦੁਪਹਿਰ ਕਰੀਬ 1:45 ਵਜੇ (ਸਥਾਨਕ ਸਮੇਂ ਅਨੁਸਾਰ) ਵਾਪਰਿਆ, ਜਦੋਂ ਪੁਨਟੋ ਰੌਕਾ ਗਲੇਸ਼ੀਅਰ ‘ਤੇ ਇੱਕ ਬਰਫ਼ ਦਾ ਤੋਦਾ ਟੁੱਟ ਗਿਆ, ਜਿਸ ਨਾਲ ਪਹਾੜ ਉੱਤੇ ਚੜ੍ਹਨ ਵਾਲੇ ਅਤੇ ਪੈਦਲ ਚੱਲਣ ਵਾਲੇ ਲੋਕ ਮੌਤ ਦੇ ਮੂੰਹ ਵਿੱਚ ਜਾ ਪਏ ਅਤੇ ਜ਼ਖ਼ਮੀ ਹੋ ਗਏ,ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ ‘ਚ ਜ਼ਮੀਨ ਖਿਸਕਣ ਦਾ ਵੀ ਖਤਰਾ ਹੈ।ਇਸ ਹਾਦਸੇ ਵਿੱਚ ਜ਼ਖਮੀ ਲੋਕਾਂ ਸ਼ਹਿਰਾਂ ਦੇ ਨੇੜਲੇ ਹਸਪਤਾਲਾਂ ਵਿੱਚ ਲਿਜਾਇਆ ਗਿਆ,ਬਚਾਅਕਰਤਾ ਮ੍ਰਿਤਕਾਂ, ਜ਼ਖਮੀਆਂ ਅਤੇ ਲਾਪਤਾ ਲੋਕਾਂ ਦਾ ਪਤਾ ਲਗਾਉਣ ਵਿੱਚ ਮਦਦ ਲਈ ਹੈਲੀਕਾਪਟਰ, ਕੁੱਤਿਆਂ ਦੀਆਂ ਯੂਨਿਟਾਂ ਅਤੇ ਅਤਿ-ਆਧੁਨਿਕ ਗਲੋਬਲ ਪੋਜੀਸ਼ਨਿੰਗ ਤਕਨੀਕਾਂ ਦੀ ਵਰਤੋਂ ਕਰ ਰਹੇ ਸਨ।ਬਚਾਅ ਕਾਰਜ ਅਜੇ ਤੱਕ ਜਾਰੀ ਹਨ ਅਤੇ ਲੋਕਾਂ ਨੂੰ ਲੱਭਣ ਲਈ ਸਥਾਨਕ ਪ੍ਰਸ਼ਾਸਨ ਵੱਲੋਂ ਯਤਨ ਜਾਰੀ ਹਨ,ਤਾਂ ਜ਼ੋ ਲਾਪਤਾ ਲੋਕਾਂ ਨੂੰ ਲੱਭਿਆ ਜਾ ਸਕੇ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की