ਖੁਸ਼ਬੂ ਪੰਜਾਬ ਦੀ

Latest news
ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ

ਕੈਨੇਡਾ ’ਚ ਅਜਨਾਲਾ ਦੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ

ਬਰੈਂਪਟਨ – ਕੈਨੇਡਾ ’ਚ ਦੋ ਪੰਜਾਬੀ ਨੌਜਵਾਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਸੜਕ ਹਾਦਸੇ ਵਿੱਚ ਤਹਿਸੀਲ ਅਜਨਾਲਾ ਦੇ 2 ਵੱਖ-ਵੱਖ ਪਿੰਡਾਂ ਦੇ ਕੈਨੇਡਾ ਵਾਸੀ 2 ਨੌਜਵਾਨਾਂ ਵਿੱਚੋਂ 1 ਦੀ ਮੌਤ ਹੋਣ ਦੀ ਖਬਰ ਆਈ ਹੈ, ਜਦਕਿ ਦੂਜਾ ਨੌਜਵਾਨ ਜ਼ੇਰੇ ਇਲਾਜ ਹੈ। ਮਿਲੀ ਜਾਣਕਾਰੀ ਅਨੁਸਾਰ ਤਹਿਸੀਲ ਅਜਨਾਲਾ ਦੇ ਪਿੰਡ ਅਲੀਵਾਲ ਕੋਟਲੀ ਦੇ 29 ਸਾਲਾ ਨੌਜਵਾਨ ਖੁਸ਼ਬੀਰ ਸਿੰਘ ਪੁੱਤਰ ਗੁਰਮੇਲ ਸਿੰਘ ਤੇ ਉਸ ਦੇ ਸਾਲੇ ਸਪਿੰਦਰ ਸਿੰਘ ਵਾਸੀ ਚੱਕ ਬਾਲਾ ਦੀ ਕਾਰ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਖੇ ਕੰਮ ਤੋਂ ਵਾਪਸ ਆਉਂਦੇ ਸਮੇਂ ਇੱਕ ਹੋਰ ਵਾਹਨ ਨਾਲ ਟਕਰਾਉਣ ਕਰਕੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ।
ਇਸ ਭਿਆਨਕ ਸੜਕ ਹਾਦਸੇ ਵਿੱਚ ਖੁਸ਼ਬੀਰ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਸਪਿੰਦਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਿਸ ਤੋਂ ਬਾਅਦ ਉਹ ਕੈਨੇਡਾ ਵਿਖੇ ਜ਼ੇਰੇ ਇਲਾਜ ਹੈ। ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਖੁਸ਼ਬੀਰ ਆਪਣੇ ਪਿੱਛੇ ਮਾਪਿਆਂ ਸਣੇ ਆਪਣੀ ਪਤਨੀ ਤੇ ਇੱਕ ਸਾਲ ਦੇ ਪੁੱਤਰ ਨੂੰ ਛੱਡ ਗਿਆ ਹੈ । ਖੁਸ਼ਬੀਰ ਦੀ ਮੌਤ ਦੀ ਖਬਰ ਮਿਲਣ ਮਗਰੋਂ ਉਸਦੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

Loading

Scroll to Top