ਜੰਡਿਆਲਾ ਗੁਰੂ (ਸੋਨੂੰ ਮਿਗਲਾਨੀ)- ਸੰਤ ਡੇ ਬੋਰਡਿੰਗ ਸੀ.ਸੈ.ਸਕੂਲ ਜੰਡਿਆਲਾ ਗੁਰੂ ਦਾ +2 ਦਾ ਸਾਰੇ ਸਬਜੈਕਟ ਸਾਇੰਸ, ਕਾਮਰਸ ਅਤੇ ਆਰਟਸ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ਰਿਹਾ। ਸਾਇੰਸ ਗਰੁੱਪ ਵਿੱਚੋ ਕੋਮਲਪ੍ਰੀਤ ਕੌਰ 96% ਅੰਕ ਪ੍ਰਾਪਤ ਕਰਕੇ ਪਹਿਲਾਂ ਸਥਾਨ, ਅੰਸ਼ਦੀਪ ਕੌਰ, ਪੁਨੀਤ ਕੁਮਾਰ ਅਤੇ ਹਰਮਨਪ੍ਰੀਤ ਕੌਰ ਨੇ 95% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਹਰਮਨਜੀਤ ਸਿੰਘ ਅਤੇ ਨਵਪ੍ਰੀਤ ਕੌਰ ਨੇ 94% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕਾਮਰਸ ਗਰੁੱਪ ਵਿੱਚੋ ਸਿਮਰਨਜੀਤ ਕੌਰ ਨੇ 92% ਅੰਕ ਪ੍ਰਾਪਤ ਕਰਕੇ ਪਹਿਲਾਂ ਸਥਾਨ ਪਲਕਪ੍ਰੀਤ ਕੌਰ ਅਤੇ ਅਨਮੋਲਪ੍ਰੀਤ ਸਿੰਘ ਨੇ 89% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਰਿਯਾ ਬਾਠ, ਸੁਨੇਹਾ ਸ਼ਰਮਾ ਅਤੇ ਸੂਨੈਨਾ ਨੇ 86% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕਰਕੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਆਰਸਟਸ ਗਰੁੱਪ ਵਿੱਚੋ ਕਿਰਨ ਸ਼ਰਮਾ, ਲਕਸ਼ਮੀ ਸ਼ਰਮਾ , ਸੋਮਲਪ੍ਰੀਤ ਕੌਰ ਅਤੇ ਨਿਕੀਤਾ ਨੇ ਪਹਿਲਾਂ ਸਥਾਨ , ਨਵਪ੍ਰੀਤ ਕੌਰ ਅਤੇ ਲਵਪ੍ਰੀਤ ਸਿੰਘ ਨੇ ਦੂਜਾ ਸਥਾਨ ਅਤੇ ਰਮਨਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਅਮਲੋਕ ਸਿੰਘ, ਫਿੰਦਰਜੀਤ ਸਿੰਘ, ਕੋਆਰਡੀਨੇਟਰ ਗੁਰਬਿੰਦਰ ਸਿੰਘ ਅਤੇ ਪ੍ਰਿੰਸੀਪਲ ਹਰਜੀਤ ਕੌਰ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ।