ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਸੰਤ ਡੇ ਬੋਰਡਿੰਗ ਸੀ.ਸੈ.ਸਕੂਲ ਜੰਡਿਆਲਾ ਗੁਰੂ +2 ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਜੰਡਿਆਲਾ ਗੁਰੂ  (ਸੋਨੂੰ ਮਿਗਲਾਨੀ)-  ਸੰਤ ਡੇ ਬੋਰਡਿੰਗ ਸੀ.ਸੈ.ਸਕੂਲ ਜੰਡਿਆਲਾ ਗੁਰੂ ਦਾ +2 ਦਾ ਸਾਰੇ ਸਬਜੈਕਟ ਸਾਇੰਸ, ਕਾਮਰਸ ਅਤੇ ਆਰਟਸ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ਰਿਹਾ। ਸਾਇੰਸ ਗਰੁੱਪ ਵਿੱਚੋ ਕੋਮਲਪ੍ਰੀਤ ਕੌਰ 96% ਅੰਕ ਪ੍ਰਾਪਤ ਕਰਕੇ ਪਹਿਲਾਂ ਸਥਾਨ, ਅੰਸ਼ਦੀਪ ਕੌਰ, ਪੁਨੀਤ ਕੁਮਾਰ ਅਤੇ ਹਰਮਨਪ੍ਰੀਤ ਕੌਰ ਨੇ 95% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਹਰਮਨਜੀਤ ਸਿੰਘ ਅਤੇ ਨਵਪ੍ਰੀਤ ਕੌਰ ਨੇ 94% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕਾਮਰਸ ਗਰੁੱਪ ਵਿੱਚੋ ਸਿਮਰਨਜੀਤ ਕੌਰ ਨੇ 92% ਅੰਕ ਪ੍ਰਾਪਤ ਕਰਕੇ ਪਹਿਲਾਂ ਸਥਾਨ ਪਲਕਪ੍ਰੀਤ ਕੌਰ ਅਤੇ ਅਨਮੋਲਪ੍ਰੀਤ ਸਿੰਘ ਨੇ 89% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਰਿਯਾ ਬਾਠ, ਸੁਨੇਹਾ ਸ਼ਰਮਾ ਅਤੇ ਸੂਨੈਨਾ ਨੇ 86% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕਰਕੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਆਰਸਟਸ ਗਰੁੱਪ ਵਿੱਚੋ ਕਿਰਨ ਸ਼ਰਮਾ, ਲਕਸ਼ਮੀ ਸ਼ਰਮਾ , ਸੋਮਲਪ੍ਰੀਤ ਕੌਰ ਅਤੇ ਨਿਕੀਤਾ ਨੇ ਪਹਿਲਾਂ ਸਥਾਨ , ਨਵਪ੍ਰੀਤ ਕੌਰ ਅਤੇ ਲਵਪ੍ਰੀਤ ਸਿੰਘ ਨੇ ਦੂਜਾ ਸਥਾਨ ਅਤੇ ਰਮਨਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਅਮਲੋਕ ਸਿੰਘ, ਫਿੰਦਰਜੀਤ ਸਿੰਘ, ਕੋਆਰਡੀਨੇਟਰ ਗੁਰਬਿੰਦਰ ਸਿੰਘ ਅਤੇ ਪ੍ਰਿੰਸੀਪਲ ਹਰਜੀਤ ਕੌਰ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ।

Loading

Scroll to Top