ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ.ਸੀ. ’ਚ ਕੱਢੀ ਗਈ ਆਜ਼ਾਦੀ ਦੀ ਰਾਸ਼ਟਰੀ ਪਰੇਡ ’ਚ ਸਿੱਖਸ ਆਫ ਅਮੈਰਿਕਾ ਦਾ ‘ਸਿੱਖ ਫਲੋਟ’ ਹੋਇਆ ਸ਼ਾਮਿਲ

ਸਿੱਖ ਫਲੋਟ ’ਚ ਸ਼ਾਮਿਲ ਹੋਣ ਲਈ ਵਾਸ਼ਿੰਗਟਨ, ਮੈਰੀਲੈਂਡ ਤੇ ਵਰਜ਼ੀਨੀਆਂ ਤੋਂ ਪਹੁੰਚੀਆਂ ਸਿੱਖ ਸੰਗਤਾਂ
ਵਾਸ਼ਿੰਗਟਨ  (ਰਾਜ ਗੋਗਨਾ )—ਅਮਰੀਕਾ ਚ’ ਵਿੱਚ ਵੱਸਦੇ ਸਮੂਹ ਭਾਈਚਾਰਿਆਂ ਲਈ 4 ਜੁਲਾਈ ਦਾ ਅਮਰੀਕਾ ਦੀ ਅਜ਼ਾਦੀ ਦਾ ਦਿਨ ਬਹੁਤ ਹੀ ਖੁਸ਼ੀਆਂ ਵਾਲਾ ਹੁੰਦਾ ਹੈ ਅਤੇ ਇਸ ਦਿਨ ਰਾਜਧਾਨੀ ਵਾਸ਼ਿੰਗਟਨ ਡੀ.ਸੀ. ਵਿੱਚ ਰਾਸ਼ਟਰੀ ਪੱਧਰ ਦੀ ਇਕ ਅਜ਼ਾਦੀ ਪਰੇਡ ਕੱਢੀ ਜਾਂਦੀ ਹੈ। ਅਤੇ ਕਿਸੇ ਵੀ ਭਾਈਚਾਰੇ ਨੂੰ ਇਸ ਪਰੇਡ ਵਿਚ ਫਲੋਟ ਸ਼ਾਮਿਲ ਕਰਨ ਦੀ ਪ੍ਰਵਾਨਗੀ ਮਿਲਣਾ ਬਹੁਤ ਵੱਡਾ ਕਾਰਜ ਮੰਨਿਆ ਜਾਂਦਾ ਹੈ।ਇਸ ਲੜੀ ਤਹਿਤ  ਸਿੱਖਸ ਆਫ ਅਮੈਰਿਕਾ ਵਲੋਂ ਪਿਛਲੇ ਕਈ ਸਾਲਾਂ ਤੋਂ ਆਪਣਾ ਫਲੋਟ ਇਸ ਪਰੇਡ ਵਿਚ ਸ਼ਾਮਿਲ ਕੀਤਾ ਜਾਂਦਾ ਰਿਹਾ ਹੈ ਪਰ ਪਿਛਲੇ ਦੋ ਸਾਲ ਕਰੋਨਾ ਦੀ ਮਹਾਂਮਾਰੀ ਕਾਰਨ ਪਰੇਡ ਕੱਢੀ ਨਹੀਂ ਗਈ ਸੀ।  ਇਸ ਸਾਲ ਵੀ ਸਿੱਖਸ ਆਫ਼ ਅਮੇਰਿਕਾ ਦੇ ਚੇਅਰਮੈਨ ਸ:ਜਸਦੀਪ ਸਿੰਘ ਜੱਸੀ ਦੀ ਅਗਵਾਈ ਵਿਚ ਸਿੱਖਸ ਆਫ ਅਮੈਰਿਕਾ ਨੂੰ ਅਜ਼ਾਦੀ ਦੀ ਰਾਸ਼ਟਰੀ ਪਰੇਡ ਵਿਚ ਸਿੱਖ ਫਲੋਟ ਸ਼ਾਮਿਲ ਕਰਨ ਦੀ ਪ੍ਰਵਾਨਗੀ ਮਿਲੀ ਅਤੇ ਸਿੱਖਸ ਆਫ ਅਮੈਰਿਕਾ ਨੇ ਇਸ ਪਰੇਡ ਵਿਚ ਸਿੱਖ ਫਲੋਟ ਸ਼ਾਮਿਲ ਕਰ ਕੇ ਸਭ ਭਾਈਚਾਰਿਆਂ ਦਾ ਦਿਲ ਜਿੱਤ ਲਿਆ। ਅਧੁਨਿਕ ਤਕਨੀਕ ਦੀ ਵਰਤੋਂ ਕਰਦਿਆਂ ਫਲੋਟ ਨੂੰ ਐੱਲ.ਈ.ਡੀ. ਸਕਰੀਨ ਨਾਲ ਸਜਾਇਆ ਗਿਆ ਸੀ ਜਿਸ ਵਿਚ ਸਿੱਖ ਧਰਮ ਦੇ ਪੁਰਾਤਨ ਅਤੇ ਅਜੋਕੇ ਇਤਿਹਾਸ ਨੂੰ ਦਰਸਾਇਆ ਗਿਆ ਸੀ। ਫਲੋਟ ਦੇ ਅੱਗੇ ਅੱਗੇ ਭੰਗੜਾ ਟੀਮ ਸੱਭਿਆਚਾਰਕ ਰੰਗ ਪੇਸ਼ ਕਰ ਰਹੀ ਸੀ। ਇਕ ਅੰਦਾਜ਼ੇ ਮੁਤਾਬਿਕ ਸੜਕ ਦੇ ਦੋਵੇਂ ਪਾਸੇ ਬੈਠੇ ਇਕ ਲੱਖ ਤੋਂ ਵੱਧ ਲੋਕਾਂ ਨੇ ਨੇੜਿਓਂ ਫਲੋਟ ਨੂੰ ਦੇਖਿਆ ਤੇ ਹੋਰ ਲੱਖਾਂ ਲੋਕਾਂ ਨੇ ਨੈਸ਼ਨਲ ਟੀ.ਵੀ. ਰਾਹੀਂ ਇਸ ਦੀਆਂ ਗਤੀਵਿਧੀਆਂ ਨੂੰ ਵਾਚਿਆ। ਚੇਅਰਮੈਨ ਸ੍ਰ. ਜਸਦੀਪ ਸਿੰਘ ਜੱਸੀ ਨੇ ਦੱਸਿਆ ਕਿ ਸਿੱਖਸ ਆਫ ਅਮੈਰਿਕਾ ਦਾ ਮੁੱਖ ਮਕਸਦ ਦੂਜੇ ਭਾਈਚਾਰਿਆਂ ਨੂੰ ਸਿੱਖੀ ਦੀ ਪਛਾਣ ਅਤੇ ਸਿੱਖੀ ਦੇ ਸੰਕਲਪ ਬਾਰੇ ਦੱਸਣ ਤੋਂ ਇਲਾਵਾ ਅਮਰੀਕਾ ’ਚ ਫੌਜ, ਪੁਲਿਸ, ਅਕਾਦਮਿਕ, ਆਰਥਿਕ ਖੇਤਰ, ਬਿਜ਼ਨਸ ਅਤੇ ਸਿਆਸੀ ਯੋਗਦਾਨ ਬਾਰੇ ਵੀ ਦੱਸਣਾ ਸੀ।ਇਸ ਮੌਕੇ ਸਿੱਖ ਫਲੋਟ ਦੇ ਨਾਲ ਲਾਲ ਪੱਗਾਂ, ਚਿੱਟੀਆਂ ਕਮੀਜ਼ਾਂ, ਨੀਲੀਆਂ ਪੈਂਟਾਂ ਤੇ ਅਮੈਰਿਕਨ ਫਲ਼ੈਗ ਦੀ ਟਾਈ ਪਹਿਨੇ ਮਰਦ ਅਤੇ ਅਮੈਰਿਕਨ ਝੰਡੇ ਦੇ ਸਕਾਰਫ ਅਤੇ ਚਿੱਟੇ ਕੱਪੜੇ ਪਹਿਨੀ ਔਰਤਾਂ ਫਲੋਟ ਦੀ ਸ਼ਾਨ ਨੂੰ ਵਧਾ ਰਹੇ ਸਨ। ਸਿੱਖ ਫਲੋਟ ਵਿਚ ਸਿੱਖਸ ਆਫ ਅਮੈਰਿਕਾ ਦੇ ਨੁਮਾਇੰਦੇ ਜਸਦੀਪ ਸਿੰਘ ਜੱਸੀ ਚੇਅਰਮੈਨ, ਕਮਲਜੀਤ ਸਿੰਘ ਸੋਨੀ ਪ੍ਰਧਾਨ, ਬਲਜਿੰਦਰ ਸਿੰਘ ਸ਼ੰਮੀ ਮੀਤ ਪ੍ਰਧਾਨ, ਮਨਪ੍ਰੀਤ ਸਿੰਘ, ਦਿਲਵੀਰ ਸਿੰਘ, ਸੁਰਿੰਦਰ ਸਿੰਘ ਬੱਬੂ, ਸਾਜਿਦ ਤਰਾਰ, ਵਰਿੰਦਰ ਸਿੰਘ, ਸੁਖਪਾਲ ਧਨੋਆ, ਕੁਲਵਿੰਦਰ ਫਲੋਰਾ, ਸਰਬਜੀਤ ਸਿੰਘ ਬਖਸ਼ੀ, ਬਖਸ਼ੀਸ਼ ਸਿੰਘ, ਚਤਰ ਸਿੰਘ, ਸੁਰਿੰਦਰ ਰਹੇਜਾ, ਫੂਲਾ ਸਿੰਘ, ਮਨਿੰਦਰ ਸੇਠੀ, ਇੰਦਰਜੀਤ ਗੁਜਰਾਲ, ਜਸਵਿੰਦਰ ਸਿੰਘ ਜੌਨੀ, ਡਾਕਟਰ ਦਰਸ਼ਨ ਸਲੂਜਾ, ਮੀਤਾ ਸਲੂਜਾ ਅਤੇ ਹਰਜੀਤ ਸਿੰਘ,ਅਤੇ ਚੱਤਰ ਸਿੰਘ ਸੈਣੀ ਵਿਸ਼ੇਸ਼ ਤੋਰ ਤੇ ਸ਼ਾਮਿਲ ਹੋਏ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की