ਪੰਜਾਬ ਸਰਕਾਰ ਵੱਲੋਂ ਸਾਰੇ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਵਿਦਿਅਕ ਸੰਸਥਾਵਾਂ ਵਿਚ ਸਾਈਨ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ। ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ CM ਮਾਨ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਵੱਲੋਂ ਪੱਤਰ ਜਾਰੀ ਕਰ ਕੇ ਸੂਬਾ ਸਰਕਾਰ ਦੇ ਅਧੀਨ ਆਉਂਦੇ ਸਾਰੇ ਦਫ਼ਤਰਾਂ, ਬੋਰਡ, ਕਾਰਪੋਰੇਸ਼ਨਾਂ ਤੇ ਵਿੱਦਿਅਕ ਸੰਸਥਾਵਾਂ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।