ਅਮਰੀਕਾ ਦੀ ‘ਰਾਸ਼ਟਰੀ ਅਜ਼ਾਦੀ ਪਰੇਡ’ ’ਚ ਸ਼ਾਮਿਲ ਸਿੱਖਸ ਆਫ ਅਮੈਰਿਕਾ ਦੇ ‘ਸਿੱਖ ਫਲੋਟ’ ਨੇ ਲੱਖਾਂ ਲੋਕਾਂ ਦਾ ਜਿੱਤਿਆ ਦਿਲ

*ਸਿੱਖੀ ਦੀ ਪਛਾਣ ਅਤੇ ਸੰਕਲਪ ਦਾ ਅੰਤਰਰਾਸ਼ਟਰੀ ਪੱਧਰ ’ਤੇ ਪ੍ਰਚਾਰ ਹੀ ਸਾਡਾ ਮਕਸਦ- ਜਸਦੀਪ ਸਿੰਘ ਜੱਸੀ

ਵਾਸ਼ਿੰਗਟਨ  (ਰਾਜ ਗੋਗਨਾ ) – ਅਮੈਰਿਕਾ ਵਿਚ ਵਸਦੇ ਸਮੂਹ ਭਾਈਚਾਰਿਆਂ ਲਈ 4 ਜੁਲਾਈ ਭਾਵ ਅਮਰੀਕਾ ਦੀ ਅਜ਼ਾਦੀ ਦਾ ਦਿਨ ਬਹੁਤ ਹੀ ਖੁਸ਼ੀਆਂ ਵਾਲਾ ਹੁੰਦਾ ਹੈ ਅਤੇ ਇਸ ਦਿਨ ਰਾਜਧਾਨੀ ਵਾਸ਼ਿੰਗਟਨ ਡੀ.ਸੀ. ਵਿਚ ਰਾਸ਼ਟਰੀ ਪੱਧਰ ਦੀ ਇਕ ਅਜ਼ਾਦੀ ਪਰੇਡ ਕੱਢੀ ਜਾਂਦੀ ਹੈ। ਕਿਸੇ ਵੀ ਭਾਈਚਾਰੇ ਨੂੰ ਇਸ ਪਰੇਡ ਵਿਚ ਫਲੋਟ ਸ਼ਾਮਿਲ ਕਰਨ ਦੀ ਪ੍ਰਵਾਨਗੀ ਮਿਲਣਾ ਬਹੁਤ ਵੱਡਾ ਕਾਰਜ ਮੰਨਿਆ ਜਾਂਦਾ ਹੈ। ਸਿੱਖਸ ਆਫ ਅਮੈਰਿਕਾ ਵਲੋਂ ਪਿਛਲੇ ਕਈ ਸਾਲਾਂ ਤੋਂ ਆਪਣਾ ਫਲੋਟ ਇਸ ਪਰੇਡ ਵਿਚ ਸ਼ਾਮਿਲ ਕੀਤਾ ਜਾਂਦਾ ਰਿਹਾ ਹੈ। ਇਸ ਸਾਲ ਵੀ ਜਸਦੀਪ ਸਿੰਘ ਜੱਸੀ ਦੀ ਅਗਵਾਈ ਵਿਚ ਸਿੱਖਸ ਆਫ ਅਮੈਰਿਕਾ ਨੂੰ ਅਜ਼ਾਦੀ ਦੀ ਰਾਸ਼ਟਰੀ ਪਰੇਡ ਵਿਚ ਸਿੱਖ ਫਲੋਟ ਸ਼ਾਮਿਲ ਕਰਨ ਦੀ ਪ੍ਰਵਾਨਗੀ ਮਿਲੀ ਤੇ ਸਿੱਖਸ ਆਫ ਅਮੈਰਿਕਾ ਨੇ ਇਸ ਪਰੇਡ ਵਿਚ ਸਿੱਖ ਫਲੋਟ ਸ਼ਾਮਿਲ ਕਰ ਕੇ ਸਭ ਭਾਈਚਾਰਿਆਂ ਦੇ ਲੱਖਾਂ ਲੋਕਾਂ ਦਾ ਦਿਲ ਜਿੱਤ ਲਿਆ। ਅਧੁਨਿਕ ਤਕਨੀਕ ਦੀ ਵਰਤੋਂ ਕਰਦਿਆਂ ਫਲੋਟ ਨੂੰ ਐੱਲ.ਈ.ਡੀ. ਸਕਰੀਨ ਨਾਲ ਸਜਾਇਆ ਗਿਆ ਸੀ ਜਿਸ ਵਿਚ ਸਿੱਖ ਧਰਮ ਦੇ ਪੁਰਾਤਨ ਅਤੇ ਅਜੋਕੇ ਇਤਿਹਾਸ ਨੂੰ ਦਰਸਾਇਆ ਗਿਆ ਸੀ। ਫਲੋਟ ਦੇ ਅੱਗੇ ਅੱਗੇ ਭੰਗੜਾ ਟੀਮ ਸੱਭਿਆਚਾਰਕ ਰੰਗ ਪੇਸ਼ ਕਰ ਰਹੀ ਸੀ। ਇਕ ਅੰਦਾਜ਼ੇ ਮੁਤਾਬਿਕ ਸੜਕ ਦੇ ਦੋਵੇਂ ਪਾਸੇ ਬੈਠੇ ਇਕ ਲੱਖ ਤੋਂ ਵੱਧ ਨੇ ਨੇੜਿਓਂ ਅਤੇ ਟੈਲੀਵੀਜ਼ਨ ’ਤੇ ਕਈ ਮਿਲੀਅਨ ਲੋਕਾਂ ਨੇ ਸਿੱਖ ਫਲੋਟ ਨੂੰ ਦੇਖਿਆ। ਚੇਅਰਮੈਨ ਸ੍ਰ. ਜਸਦੀਪ ਸਿੰਘ ਜੱਸੀ ਨੇ ਕਿਹਾ ਕਿ ਸਿੱਖਸ ਆਫ ਅਮੈਰਿਕਾ ਦਾ ਮੁੱਖ ਮਕਸਦ ਦੂਜੇ ਭਾਈਚਾਰਿਆਂ ਨੂੰ ਸਿੱਖੀ ਦੀ ਪਛਾਣ ਅਤੇ ਸਿੱਖੀ ਦੇ ਸੰਕਲਪ ਬਾਰੇ ਦੱਸਣ ਤੋਂ ਇਲਾਵਾ ਅਮਰੀਕਾ ’ਚ ਫੌਜ, ਪੁਲਿਸ, ਅਕਾਦਮਿਕ, ਆਰਥਿਕ ਖੇਤਰ, ਬਿਜ਼ਨਸ ਅਤੇ ਸਿਆਸੀ ਯੋਗਦਾਨ ਬਾਰੇ ਵੀ ਦੱਸਣਾ ਸੀ। ਸਿੱਖ ਫਲੋਟ ਦੇ ਨਾਲ ਲਾਲ ਪੱਗਾਂ, ਚਿੱਟੀਆਂ ਕਮੀਜ਼ਾਂ, ਨੀਲੀਆਂ ਪੈਂਟਾਂ ਤੇ ਅਮੈਰਿਕਨ ਫਲ਼ੈਗ ਦੀ ਟਾਈ ਪਹਿਨੇ ਮਰਦ ਅਤੇ ਅਮੈਰਿਕਨ ਝੰਡੇ ਦੇ ਸਕਾਰਫ ਅਤੇ ਚਿੱਟੇ ਕੱਪੜੇ ਪਹਿਨੀ ਔਰਤਾਂ ਫਲੋਟ ਦੀ ਸ਼ਾਨ ਨੂੰ ਵਧਾ ਰਹੇ ਸਨ। ਸਿੱਖ ਫਲੋਟ ਵਿਚ ਸਿੱਖਸ ਆਫ ਅਮੈਰਿਕਾ ਦੇ ਨੁਮਾਇੰਦੇ ਜਸਦੀਪ ਸਿੰਘ ਜੱਸੀ ਚੇਅਰਮੈਨ, ਕਮਲਜੀਤ ਸਿੰਘ ਸੋਨੀ ਪ੍ਰਧਾਨ, ਬਲਜਿੰਦਰ ਸਿੰਘ ਸ਼ੰਮੀ ਮੀਤ ਪ੍ਰਧਾਨ, ਸਿੱਖ ਐਸੋਸੀਏਸ਼ਨ ਆਫ ਬਾਲਟੀਮੋਰ ਦੇ ਚੇਅਰਮੈਨ ਚਰਨਜੀਤ ਸਿੰਘ ਸਰਪੰਚ, ਦਿਲਵੀਰ ਸਿੰਘ, ਸਾਜਿਦ ਤਰਾਰ, ਵਰਿੰਦਰ ਸਿੰਘ, ਸੁਖਪਾਲ ਧਨੋਆ, ਸਰਬਜੀਤ ਸਿੰਘ ਬਖਸ਼ੀ, ਇੰਦਰਜੀਤ ਗੁਜਰਾਲ, ਜਸਵਿੰਦਰ ਸਿੰਘ ਜੌਨੀ, ਮਾਸਟਰ ਧਰਮਪਾਲ ਸਿੰਘ, ਜਸਵਿੰਦਰ ਸਿੰਘ ਰੌਇਲ ਤਾਜ, ਜੋਗਿੰਦਰ ਸਿੰਘ ਸਮਰਾ, ਜਰਨੈਲ ਸਿੰਘ ਟੀਟੂ, ਸੁਖਵਿੰਦਰ ਸਿੰਘ ਘੋਗਾ, ਜਸਵੰਤ ਸਿੰਘ ਜੱਸੀ, ਸੁਰਮੁਖ ਸਿੰਘ ਮਣਕੂ, ਬੀਬੀ ਅਮਨ ਸ਼ੇਰਗਿੱਲ ਵਿਸ਼ੇਸ਼, ਪ੍ਰਭਜੋਤ ਬਤਰਾ, ਰਤਨ ਸਿੰਘ, ਰਾਜ ਰਠੌਰ ਤੌਰ ’ਤੇ ਸ਼ਾਮਿਲ ਹੋਏ। ਸਿੱਖਸ ਆਫ਼ ਅਮੈਰਿਕਾ ਦੇ ਸੱਦੇ ’ਤੇ ਪੀ.ਜੀ. ਕਾਉਂਟੀ ਦੇ ਸਿੱਖ ਪੁਲਿਸਮੈਨ ਕੈਪਟਨ ਸੰਧੂ, ਕੈਪਟਨ ਬਾਠ ਅਤੇ ਕੈਪਟਨ ਸਿੰਘ ਵੀ ਸ਼ਾਮਿਲ ਹੋਏ। ਇਸ ਮੌਕੇ ਪਰੌਂਠਿਆਂ ਦੇ ਲੰਗਰ ਦੀ ਸੇਵਾ ਸਿੱਖਸ ਆਫ ਅਮੈਰਿਕਾ ਦੇ ਡਾਇਰੈਕਟਰ ਸਿੰਘ ਅਤੇ ਕਈ ਸਬਵੇਆਂ ਦੇ ਮਾਲਕ ਸਿੱਖਸ ਆਫ ਅਮੈਰਿਕਾ ਦੇ ਡਾਇਰੈਕਟਰ ਵਰਿੰਦਰ ਸਿੰਘ ਅਤੇ ਕਈ ਸਬਵੇਆਂ ਦੇ ਮਾਲਕ ਪਿਤਪਾਲ ਸਿੰਘ ਲੱਕੀ ਨੇ ਕੀਤੀ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की