ਵਿਜੀਲੈਂਸ ਵੱਲੋਂ 12,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ ਫਾਇਰ ਅਫ਼ਸਰ ਕਾਬੂ

ਚੰਡੀਗੜ੍ਹ (ਦਲਜੀਤ ਕੌਰ)- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲੇਰਕੋਟਲਾ ਵਿਖੇ ਤਾਇਨਾਤ ਸਬ ਫਾਇਰ ਅਫ਼ਸਰ ਰਾਣਾ ਨਰਿੰਦਰ ਸਿੰਘ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰਪੁਰ ਦੇ ਵਸਨੀਕ ਤੋਂ 12,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਸਬ ਫਾਇਰ ਅਫ਼ਸਰ ਨੂੰ ਲਵਲੀ ਸਿੰਘ ਵਾਸੀ ਪਿੰਡ ਸ਼ੇਰਪੁਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਅਧਿਕਾਰੀ ਉਸ ਨੂੰ ਅੱਗ ਬੁਝਾਊ (ਫਾਇਰ ਸਰਵਿਸਜ਼) ਵਿਭਾਗ ਵਿੱਚ ਨੌਕਰੀ ਦਿਵਾਉਣ ਬਦਲੇ ਪਹਿਲਾਂ ਹੀ 1,70,000 ਰੁਪਏ ਰਿਸ਼ਵਤ ਲੈ ਚੁੱਕਾ ਹੈ। ਹੁਣ ਉਸ ਨੇ ਸ਼ਿਕਾਇਤਕਰਤਾ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉਣ ਲਈ 12,500 ਰੁਪਏ ਦੀ ਹੋਰ ਮੰਗ ਕੀਤੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਸਬ ਫਾਇਰ ਅਫ਼ਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 12,500 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।
ਇਸ ਸਬੰਧੀ ਉਕਤ ਸਬ ਫਾਇਰ ਅਫ਼ਸਰ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी