ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿਚ ਲਾਉਣ ਦਾ ਫ਼ੈਸਲਾ ਕੀਤਾ ਹੈ। ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਇਸ ਬਾਰੇ ਜਾਣਕਾਰੀ ਦਿੱਤੀ।
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਸਿੱਧੂ ਮੂਸੇਵਾਲ ਦੇ ਐੱਸਵਾਈਐੱਲ ਗੀਤ ਵਿਚ ਬਲਵਿੰਦਰ ਸਿੰਘ ਜਟਾਣਾ ਦਾ ਜ਼ਿਕਰ ਕੀਤਾ ਗਿਆ ਸੀ। ਇਸ ਦੌਰਾਨ ਅੰਤ੍ਰਿੰਗ ਕਮੇਟੀ ਵਿਚ ਮਤਾ ਪਾਸ ਕਰਕੇ ਕਾਂਗਰਸ ’ਤੇ ਦੋਸ਼ ਲਾਇਆ ਗਿਆ ਕਿ ਉਸ ਨੇ ਪਿਛਲੇ ਪੰਜ ਸਾਲਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਬੇਅਦਬੀ ਮਾਮਲਿਆਂ ਵਿਚ ਝੂਠੇ ਦੋਸ਼ ਲਾ ਕੇ ਬਦਨਾਮ ਕੀਤਾ ਹੈ।