1.08 ਕਰੋੜ ਦੀ ਲਾਗਤ ਨਾਲ ਹੜ੍ਹਾਂ ਤੋਂ ਸੁਰੱਖਿਆ ਸਬੰਧੀ ਚਾਰ ਪ੍ਰਾਜੈਕਟ ਮੁਕੰਮਲ

ਡਿਪਟੀ ਕਮਿਸ਼ਨਰ ਵੱਲੋਂ ਬਾਕੀ ਰਹਿੰਦੇ ਹੜ੍ਹ ਰੋਕੂ ਕਾਰਜ ਇਸ ਹਫ਼ਤੇ ਦੇ ਅਖੀਰ ਤੱਕ ਪੂਰਾ ਕਰਨ ਦੀਆਂ ਹਦਾਇਤਾਂ
ਜਲੰਧਰ, (Jatinder Rawat)- ਮਾਨਸੂਨ ਦੇ ਸੀਜ਼ਨ ਵਿੱਚ ਹੜ੍ਹਾਂ ਤੋਂ ਬਚਾਅ ਲਈ ਜ਼ਿਲ੍ਹੇ ਵਿੱਚ 5.62 ਕਰੋੜ ਰੁਪਏ ਦੀ ਲਾਗਤ ਨਾਲ ਵਿੱਢੇ ਗਏ ਹੜ੍ਹ ਰੋਕੂ ਪ੍ਰਾਜੈਕਟਾਂ ਵਿੱਚੋਂ 1.08 ਕਰੋੜ ਦੀ ਲਾਗਤ ਨਾਲ ਹੜ੍ਹਾਂ ਤੋਂ ਸੁਰੱਖਿਆ ਸਬੰਧੀ ਚਾਰ ਪ੍ਰਾਜੈਕਟ ਮੁਕੰਮਲ ਕੀਤੇ ਜਾ ਚੁੱਕੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 5.62 ਕਰੋੜ ਦੀ ਲਾਗਤ ਨਾਲ ਜੰਗੀ ਪੱਧਰ ’ਤੇ ਹੜ੍ਹ ਰੋਕੂ ਕਾਰਜ ਸ਼ੁਰੂ ਕੀਤੇ ਗਏ ਸਨ, ਜਿਨ੍ਹਾਂ ਵਿੱਚ 4.12 ਕਰੋੜ ਦੀ ਲਾਗਤ ਨਾਲ ਹੜ੍ਹਾਂ ਤੋਂ ਸੁਰੱਖਿਆ ਸਬੰਧੀ ਪ੍ਰਾਜੈਕਟ ਅਤੇ 1.50 ਕਰੋੜ ਦੀ ਲਾਗਤ ਵਾਲੇ ਡਰੇਨੇਜ ਸਬੰਧੀ ਕਾਰਜ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਵਿੱਚੋਂ ਇਸਮਾਇਲਪੁਰ ਅਤੇ ਭਾਨੇਵਾਲ ਵਿਖੇ ਸਤਲੁਜ ਦੇ ਨਾਲ-ਨਾਲ ਬੰਨ੍ਹਾਂ ਨੂੰ ਮਜ਼ਬੂਤ ਕਰਨ ਸਬੰਧੀ ਚਾਰ ਕਾਰਜ 1.08 ਕਰੋੜ ਦੀ ਲਾਗਤ ਨਾਲ ਨੇਪਰੇ ਚਾੜ੍ਹੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਬਾਕੀ ਰਹਿੰਦੇ ਪ੍ਰਾਜੈਕਟ ਇਸ ਹਫ਼ਤੇ ਅਖੀਰ ਤੱਕ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਬਰਸਾਤ ਦੇ ਸੀਜ਼ਨ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਬੰਨ੍ਹਾਂ ਦਾ ਹਰ ਹਫ਼ਤੇ ਦੌਰਾ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੂਰਤ ਵਿੱਚ ਜਾਨੀ-ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ।
ਘਨਸ਼ਿਆਮ ਥੋਰੀ ਨੇ ਕਿਹਾ ਕਿ ਹੜ੍ਹਾਂ ਦੀ ਸਥਿਤੀ ਵਿੱਚ ਨਿਕਾਸੀ ਯੋਜਨਾ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ ਅਤੇ ਸੰਵੇਦਨਸ਼ੀਲ ਥਾਵਾਂ ਦੇ ਨਾਲ-ਨਾਲ ਸੁਰੱਖਿਅਤ ਥਾਵਾਂ ਦੀ ਪਛਾਣ ਵੀ ਕਰ ਲਈ ਗਈ ਹੈ, ਜਿਥੇ ਲੋੜ ਪੈਣ ‘ਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਸਨੀਕਾਂ ਨੂੰ ਤਬਦੀਲ ਕੀਤਾ ਜਾਵੇਗਾ।
ਐਸ.ਡੀ.ਐਮ. ਸ਼ਾਹਕੋਟ ਲਾਲ ਵਿਸ਼ਵਾਸ ਬੈਂਸ ਵੱਲੋਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਅੱਜ ਇਸਮਾਇਲਪੁਰ ਵਿਖੇ ਹੜ੍ਹਾਂ ਤੋਂ ਸੁਰੱਖਿਆ ਸਬੰਧੀ ਨੇਪਰੇ ਚਾੜ੍ਹੇ ਗਏ ਪ੍ਰਾਜੈਕਟ ਦਾ ਮੌਕੇ ’ਤੇ ਜਾ ਕੇ ਨਿਰੀਖਣ ਵੀ ਕੀਤਾ ਗਿਆ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...