1984 ਸਿੱਖ ਵਿਰੋਧੀ ਦੰਗੇ: ਟਾਈਟਲਰ ਖ਼ਿਲਾਫ਼ ਚਾਰਜਸ਼ੀਟ ’ਤੇ 19 ਨੂੰ ਫ਼ੈਸਲਾ ਕਰੇਗੀ ਅਦਾਲਤ

ਨਵੀਂ ਦਿੱਲੀ,- ਇਥੋਂ ਦੀ ਅਦਾਲਤ 19 ਜੁਲਾਈ ਨੂੰ ਫੈਸਲਾ ਕਰੇਗੀ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਕਥਿਤ ਪੁਲ ਬੰਗਸ਼ ਕਤਲੇਆਮ ਨਾਲ ਸਬੰਧਤ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾ ਨੋਟਿਸ ਲੈਣਾ ਹੈ ਜਾਂ ਨਹੀਂ। ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ (ਏਸੀਐੱਮਐੱਮ) ਵਿਧੀ ਗੁਪਤਾ ਆਨੰਦ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਨਾਲ-ਨਾਲ ਸ਼ਿਕਾਇਤਕਰਤਾ ਵੱਲੋਂ ਪੇਸ਼ ਹੋਏ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 7 ਜੁਲਾਈ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜੱਜ ਨੇ ਅਦਾਲਤ ਦੇ ਕਰਮਚਾਰੀਆਂ ਨੂੰ ਇਹ ਵੀ ਦੇਖਣ ਲਈ ਕਿਹਾ ਕਿ ਕੀ ਪਹਿਲਾਂ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਅਦਾਲਤ ਤੋਂ ਪ੍ਰਾਪਤ ਕੇਸ ਰਿਕਾਰਡ ਪੂਰਾ ਹੈ ਜਾਂ ਨਹੀਂ। ਉਨ੍ਹਾਂ ਇਸ ਮਾਮਲੇ ਦੀ ਅਗਲੀ ਸੁਣਵਾਈ 19 ਜੁਲਾਈ ਤੱਕ ਰਿਪੋਰਟ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਜੱਜ ਨੇ ਕਿਹਾ ਕਿ ਕੜਕੜਡੂਮਾ ਵਿੱਚ ਅਦਾਲਤ ਦੇ ਕਰਮਚਾਰੀ ਵੱਲੋਂ ਦਾਇਰ ਦਸਤਾਵੇਜ਼ ਬਹੁਤ ਜ਼ਿਆਦਾ ਹਨ ਅਤੇ ਇਸ ਵਿੱਚ ਸੱਤ ਨਿਆਂਇਕ ਫਾਈਲਾਂ ਸਨ। ਉਨ੍ਹਾਂ ਨੇ ਸੀਬੀਆਈ ਨੂੰ ਟਾਈਟਲਰ ਦੀ ਆਵਾਜ਼ ਦੇ ਨਮੂਨਿਆਂ ਦੀ ਫੋਰੈਂਸਿਕ ਜਾਂਚ ਸਬੰਧੀ ਫੋਰੈਂਸਿਕ ਸਾਇੰਸ ਲੈਬਾਰਟਰੀ (ਐਫਐਸਐਲ) ਦੀ ਰਿਪੋਰਟ ਦਾਇਰ ਕਰਨ ਦੇ ਨਿਰਦੇਸ਼ ਦਿੱਤੇ। ਸੀਬੀਆਈ ਨੇ ਇਸ ਮਾਮਲੇ ਵਿੱਚ ਟਾਈਟਲਰ ਖ਼ਿਲਾਫ਼ 20 ਮਈ ਨੂੰ ਚਾਰਜਸ਼ੀਟ ਦਾਖ਼ਲ ਕੀਤੀ ਸੀ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की