ਗ੍ਰਿਫ਼ਤਾਰ ਰੇਲਵੇ ਦੇ 3 ਅਧਿਕਾਰੀਆਂ ਦਾ ਸੀਬੀਆਈ ਨੂੰ 5 ਦਿਨ ਦਾ ਰਿਮਾਂਡ ਮਿਲਿਆ

ਭੁਵਨੇਸ਼ਵਰ (ਉੜੀਸਾ)- ਸੀਬੀਆਈ ਅਦਾਲਤ ਨੇ ਬਲਾਸੋਰ ਤੀਹਰੀ ਰੇਲ ਹਾਦਸੇ ਦੀ ਜਾਂਚ ਦੇ ਸਬੰਧ ਵਿੱਚ ਗ੍ਰਿਫਤਾਰ 3 ਰੇਲਵੇ ਕਰਮਚਾਰੀਆਂ ਦਾ ਏਜੰਸੀ ਨੂੰ ਪੰਜ ਦਿਨਾਂ ਦਾ ਰਿਮਾਂਡ ਦਿੱਤਾ ਹੈ। ਸੀਬੀਆਈ ਨੇ ਤਿੰਨਾਂ ਦੇ ਸੱਤ ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਸਿਰਫ਼ ਪੰਜ ਦਿਨਾਂ ਦਾ ਰਿਮਾਂਡ ਦਿੱਤਾ। ਇਸ ਤੋਂ ਪਹਿਲਾਂ ਬੀਤੇ ਦਿਨ ਸੀਬੀਆਈ ਨੇ ਸੀਨੀਅਰ ਸੈਕਸ਼ਨ ਇੰਜਨੀਅਰ ਅਰੁਣ ਕੁਮਾਰ ਮੋਹੰਤਾ, ਸੈਕਸ਼ਨ ਇੰਜਨੀਅਰ ਮੁਹੰਮਦ ਅਮੀਰ ਖਾਨ ਅਤੇ ਟੈਕਨੀਸ਼ੀਅਨ ਪੱਪੂ ਕੁਮਾਰ ਨੂੰ ਧਾਰਾ 304 ਅਤੇ 201 ਅਤੇ ਰੇਲਵੇ ਐਕਟ, 1989 ਦੀ ਧਾਰਾ 153 ਦੇ ਤਹਿਤ ਗ੍ਰਿਫਤਾਰ ਕੀਤਾ ਸੀ। ਹਾਦਸੇ ਦੀ ਸੀਬੀਆਈ ਜਾਂਚ ਦੀ ਸਿਫ਼ਾਰਿਸ਼ ਤੋਂ ਬਾਅਦ 6 ਜੂਨ ਨੂੰ ਏਜੰਸੀ ਨੇ ਜਾਂਚ ਆਪਣੇ ਹੱਥ ਵਿੱਚ ਲੈ ਲਈ। ਇਸ ਹਾਦਸੇ ਵਿੱਚ 291 ਵਿਅਕਤੀਆਂ ਦੀ ਮੌਤ ਹੋ ਗਈ ਅਤੇ 1,000 ਤੋਂ ਵੱਧ ਯਾਤਰੀ ਜ਼ਖਮੀ ਹੋ ਗਏ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की