ਰਈਆ— 9 ਜੁਲਾਈ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਵਿਖੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਯੂ:ਡੀ:ਆਈ:ਡੀ ਕੈਂਪ ਲਗਾਇਆ ਜਾ ਰਿਹਾ ਹੈ ਅਤੇ ਇਸ ਕੈਂਪ ਦੌਰਾਨ ਚੱਲਣ-ਫਿਰਨ ਤੋਂ ਅਸਮਰਥ ਵਿਅਕਤੀਆਂ ਅਤੇ ਸਕੂਲੀ ਬੱਚਿਆਂ ਦੇ ਯੂ:ਡੀ:ਆਈ:ਡੀ ਕਾਰਡ ਮੌਕੇ ਤੇ ਹੀ ਬਣਾਏ ਜਾਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਦਿਵਆਂਗ ਵਿਅਕਤੀਆਂ ਨੂੰ ਆਪਣੇ ਕਾਰਡ ਬਣਾਉਣ ਵਿੱਚ ਵੱਖ ਵੱਖ ਦਫਤਰਾਂ ਦੇ ਚੱਕਰ ਮਾਰਨੇ ਪੈਂਦੇ ਸੀ ਦੇ ਮੱਦੇ ਨਜ਼ਰ ਦਿਵਆਂਗ ਵਿਅਕਤੀਆਂ ਦੀ ਸਹਾਇਤਾ ਲਈ ਇਹ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸਾਰੇ ਵਿਭਾਗਾਂ ਦੇ ਅਧਿਕਾਰੀ ਹਾਜਰ ਹੋਣਗੇ ਅਤੇ ਮੌਕੇ ਤੇ ਹੀ ਦਿਵਆਂਗ ਵਿਅਕਤੀਆਂ ਨੂੰ ਯੂ:ਡੀ:ਆਈ:ਡੀ ਸਰਟੀਫਿਕੇਟ ਜਾਰੀ ਕਰਨਗੇ। ਸ੍ਰੀ ਸੂਦਨ ਨੇ ਐਨ:ਜੀ:ਓਜ਼ ਨੂੰ ਅਪੀਲ ਕੀਤੀ ਕਿ ਉਹ ਦਿਵਆਂਗ ਵਿਅਕਤੀਆਂ ਨਾਲ ਤਾਲਮੇਲ ਕਰਕੇ ਇਹ ਸਹੂਲਤ ਪ੍ਰਦਾਨ ਕਰਵਾਈ ਜਾ ਸਕੇ।