ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਸਥਾਨਕ ਸਰਕਾਰਾਂ ਦੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਟੇਕਿਆ ਰਾਮ ਤੀਰਥ ਮੱਥਾ

ਪੰਜਾਬ ਦੀ ਖੁਸ਼ਹਾਲੀ, ਅਮਨ- ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਕੀਤੀ ਪ੍ਰਾਰਥਨਾ
ਅੰਮ੍ਰਿਤਸਰ (ਕਮਲਜੀਤ ਸੋਨੂੰ)-ਸਥਾਨਕ ਸਰਕਾਰਾਂ ਮੰਤਰੀ ਪੰਜਾਬ ਸ ਇੰਦਰਬੀਰ ਸਿੰਘ ਨਿੱਝਰ ਨੇ ਅੱਜ ਸ੍ਰੀ ਰਾਮ ਤੀਰਥ ਮੰਦਰ ਵਿੱਚ ਨੱਤਮਸਤਕ ਹੋ ਕੇ ਪੰਜਾਬ ਸਮੇਤ ਦੁਨੀਆਂ ਦੀ ਖੁਸ਼ਹਾਲੀ, ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਪ੍ਰਾਰਥਨਾ ਕੀਤੀ। ਉਨਾਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੂੰ ਮਿਲੀ ਵੱਡੀ ਜਿੱਤ ਲਈ ਸ਼ੁਕਰਾਨਾ ਕੀਤਾ ਅਤੇ ਪੰਜਾਬ ਨੂੰ ਮੁੱੜ ਖੁਸ਼ਹਾਲ ਸੂਬਾ ਬਣਾਉਣ ਲਈ ਅਸ਼ੀਰਵਾਦ ਲਿਆ। ਉਨ੍ਹਾਂ ਨੇ ਪੰਜਾਬ, ਪੰਜਾਬੀਅਤ ਅਤੇ ਸਮੁੱਚੀ ਲੋਕਾਈ ਦੀ ਤਰੱਕੀ, ਖੁਸ਼ਹਾਲੀ, ਪ੍ਰੇਮ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਲਈ ਪ੍ਰਾਰਥਨਾ ਕੀਤੀ ਅਤੇ ਪੰਜਾਬ ਦੀ ਬਹੁਪੱਖੀ ਖੁਸ਼ਹਾਲੀ ਲਈ ਕੰਮ ਕਰਨ ਦਾ ਬੱਲ ਬਖਸ਼ਣ ਦੀ ਦੁਆ ਕੀਤੀ। ਇਸ ਮੌਕੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਪ ਦੇ ਐਸ ਸੀ ਵਿੰਗ ਕੁਆਰਡੀਨੇਟਰ ਸ੍ਰੀ ਰਵਿੰਦਰ ਹੰਸ ਅਤੇ ਹੋਰ ਪਾਰਟੀ ਅਹੁਦੇਦਾਰ ਹਾਜ਼ਰ ਸਨ।
ਇਸ ਤੋਂ ਪਹਿਲਾਂ ਜਿਲਾ ਪ੍ਸਾਸ਼ਨ ਵੱਲੋਂ ਸ ਨਿੱਝਰ ਨੂੰ ਕੈਬਨਿਟ ਮੰਤਰੀ ਬਣਨ ਮਗਰੋਂ ਜਿਲ੍ਹੇ ਵਿੱਚ ਆਉਣ ਉਤੇ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਕਮਿਸ਼ਨਰ ਸ ਅਰੁਣਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Loading

Scroll to Top