ਜੰਡਿਆਲਾ ਗੁਰੂ (Sonu Miglani )- ਜੰਡਿਆਲਾ ਗੁਰੂ ਸ਼ਹਿਰ ਦੀ ਨਾਮੀ ਸੰਸਥਾ ਮਨੋਹਰ ਵਾਟਿਕਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਹਰ ਵਾਰ ਦੀ ਤਰ੍ਹਾਂ ਇਸ ਸਾਲ ਵੀ 100% ਰਿਹਾ।
ਹਰਸ਼ਦੀਪ ਸਿੰਘ ਨੇ 615 | 650 ਅੰਕ, ਨਿਤਿਨ ਸੂਰੀ ਨੇ 610 / 650 ਅੰਕ, ਮਾਨਸੀ ਨੇ 585 / 650 ਅੰਕ, ਰੋਮਨਪ੍ਰੀਤ ਕੌਰ ਨੇ 569 | 650 ਅੰਕ, ਜੈਸਮੀਨ ਗਿੱਲ ਨੇ 566 / 650 ਅੰਕ, ਪ੍ਰਭਜੋਤ ਸਿੰਘ ਨੇ 566 / 650 ਅੰਕ, ਮਹਿਕਦੀਪ ਕੌਰ ਨੇ 560 / 650 ਅੰਕ ਪ੍ਰਾਪਤ ਕਰਕੇ ਸਕੂਲ ਦਾ, ਆਪਣੇ ਮਾਪਿਆਂ ਦਾ ਅਤੇ ਜੰਡਿਆਲਾ ਗੁਰੂ ਦਾ ਨਾਂ ਰੋਸ਼ਨ ਕੀਤਾ।
ਇਸ ਤੋਂ ਇਲਾਵਾ 12 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ, 30 ਵਿਦਿਆਰਥੀਆਂ ਨੇ 70% ਤੋਂ ਵੱਧ ਅੰਕ ਪ੍ਰਾਪਤ ਕੀਤੇ 15 ਵਿਦਿਆਰਥੀਆਂ ਨੇ 60% ਤੋਂ ਵੱਧ ਅੰਕ ਪ੍ਰਾਪਤ ਕੀਤੇ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਸਵਿਤਾ ਕਪੂਰ ਅਤੇ ਡੀਨ ਮੈਡਮ ਨਿਸ਼ਾ ਜੈਨ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਬੱਚਿਆਂ, ਸਟਾਫ ਅਤੇ ਬੱਚਿਆਂ ਦੇ ਮਾਤਾ – ਪਿਤਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਸਕੂਲ ਦੇ ਵਿਦਿਆਰਥੀ ਹਰ ਖੇਤਰ ਵਿੱਚ ਆਪਣਾ ਅਤੇ ਆਪਣੇ ਸਕੂਲ ਦਾ ਨਾਂ ਰੋਸ਼ਨ ਕਰਦੇ ਹਨ, ਅਤੇ ਸਕੂਲ ਦੇ ਡਾਇਰੈਕਟਰ ਸੁਰੇਸ਼ ਕੁਮਾਰ ਨੇ ਵੀ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਸੀਂ ਸਕੂਲ ਦੇ ਬੱਚਿਆਂ ਨੂੰ ਵਿਦਿਆ ਦੇ ਖੇਤਰ ਵਿੱਚ ਹੋਰ ਅੱਗੇ ਲੈ ਕੇ ਜਾਵਾਂਗੇ, ਅਗਾਂਹ ਵਧਣ ਦੀ ਪ੍ਰਰੇਨਾ ਦੇਵਾਂਗੇ ਤਾਂ ਜੋ ਇਸੇ ਤਰ੍ਹਾਂ ਹੀ ਬੱਚੇ ਆਪਣਾ, ਆਪਣੇ ਮਾਪਿਆਂ ਦਾ ਅਤੇ ਸਕੂਲ ਦਾ ਨਾਂ ਰੋਸ਼ਨ ਕਰਨ