ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਪੰਜਾਬ ਸਰਕਾਰ ਨੇ ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਾਇਆ ਹੈ। ਉਹ ਆਰਜ਼ੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਬਣੇ ਹਨ। ਇਹ ਕਮੇਟੀ ਲੋਕ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਸਲਾਹ ਦੇਵੇਗੀ। ਕਮੇਟੀ ‘ਚ ਕਈ ਮੈਂਬਰ ਵੀ ਸ਼ਾਮਲ ਹੋਣਗੇ। ਕਮੇਟੀ ਮੈਂਬਰ ਕੋਈ ਤਨਖਾਹ ਅਤੇ ਭੱਤਾ ਨਹੀਂ ਲੈਣਗੇ।
ਉਧਰ, ਵਿਰੋਧੀ ਧਿਰਾਂ ਨੇ ਇਸ ਮੁੱਦੇ ਉਤੇ ਆਪ ਸਰਕਾਰ ਨੂੰ ਘੇਰ ਲਿਆ ਤੇ ਤਿੱਖੇ ਸਵਾਲ ਕੀਤੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਆਖਿਆ ਹੈ ਕਿ ਰਾਘਵ ਚੱਢਾ ਨੂੰ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਕਰਨਾ ਉਨ੍ਹਾਂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੇ ਬਰਾਬਰ ਹੈ। ਪੰਜਾਬੀਆਂ ਨੇ ਇਸ ਬਦਲਾਅ ਨੂੰ ਵੋਟ ਨਹੀਂ ਦਿੱਤੀ ਸੀ। ਇੰਝ ਲੱਗਦਾ ਹੈ ਕਿ ਭਗਵੰਤ ਮਾਨ ਨੇ ਪੰਜਾਬ ਸਰਕਾਰ ਨੂੰ ਠੇਕੇ ਉਤੇ ਦੇ ਦਿੱਤਾ ਹੈ।