ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਹੋਣ ਤੋਂ ਬਾਅਦ ਉਹ ਕੈਨੇਡਾ ‘ਚ ਰੂਪੋਸ਼ ਹੋ ਗਿਆ ਹੈ। ਉਸ ਦੀ ਥਾਂ ਕੋਈ ਹੋਰ ਕਾਰੋਬਾਰ ਚਲਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬਰਾੜ ਅਤੇ ਉਸ ਦੇ ਸਾਥੀਆਂ ਦੇ ਸਾਰੇ ਫੋਨ ਨੰਬਰ ਸਵਿੱਚ ਆਫ ਆ ਰਹੇ ਹਨ।
ਗੋਲਡੀ ਬਰਾੜ ਕੈਨੇਡਾ ਵਿੱਚ ਟਰੱਕ ਚਲਾਉਂਦਾ ਹੈ। ਇਹ ਵੀ ਪਤਾ ਲੱਗਾ ਹੈ ਕਿ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਦਾ ਦਾਅਵਾ ਕਰਨ ਵਾਲੇ ਗਿਰੋਹ ਵੀ ਹੁਣ ਸੁਰੱਖਿਆ ਏਜੰਸੀਆਂ ਦੇ ਨਾਲ ਗੋਲਡੀ ਬਰਾੜ ਦੀ ਭਾਲ ‘ਚ ਹਨ।