ਰਾਜੇਸ਼ ਬਾਘਾ ਨੇ ਪੰਜਾਬ ਨੂੰ ਹੜ੍ਹਾਂ ਦੀ ਆਫ਼ਤ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਵਲੋਂ 218.40 ਕਰੋੜ ਰੁਪਏ ਐਮਰਜੈਂਸੀ ਸਹਾਇਤਾ ਵਜੋਂ ਜਾਰੀ ਕਰਨ ਲਈ ਪ੍ਰਧਾਨਮੰਤਰੀ ਮੋਦੀ ਦਾ ਕੀਤਾ ਧੰਨਵਾਦ

ਜਲੰਧਰ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਘਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਬੀਜੇਪੀ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਪੰਜਾਬ ਵਿਚ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਮੌਜੂਦਾ ਦਿਸ਼ਾ-ਨਿਰਦੇਸ਼ਾਂ ਵਿਚ ਢਿੱਲ ਦਿੰਦੇ ਹੋਏ ਤੁਰੰਤ ਫੰਡ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਅੱਜ ਦੇਸ਼ ਦੇ 22 ਰਾਜਾਂ ਨੂੰ ਭਾਰੀ ਮੀਂਹ ਅਤੇ ਇਸ ਨਾਲ ਜੁੜੀਆਂ ਕੁਦਰਤੀ ਆਫ਼ਤਾਂ ਨਾਲ ਨੱਜਿਠਣ ਲਈ ਮੌਜੂਦਾ ਦਿਸ਼ਾ-ਨਿਰਦੇਸ਼ਾਂ ਵਿੱਚ ਢਿੱਲ ਦਿੰਦਿਆਂ ਦੇਸ਼ ਦੇ 22 ਸੂਬਿਆਂ ਨੂੰ ਤੁਰੰਤ ਫੰਡ ਮੁਹੱਈਆ ਕਰਵਾਇਆ ਹੈ ਅਤੇ ਇਸ ਲੜੀ ਵਿੱਚ ਪੰਜਾਬ ਨੂੰ 218.40 ਕਰੋੜ ਰੁਪਏ ਜਾਰੀ ਕੀਤੇ ਹਨ।

ਰਾਜੇਸ਼ ਬਾਘਾ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਦੀ ਵਿਗੜ ਰਹੀ ਸਥਿਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਦੀ ਅਣਗਹਿਲੀ ਜ਼ਿੰਮੇਵਾਰ ਹੈ ਅਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਪਿਛਲੇ ਕਈ ਦਿਨਾਂ ਤੋਂ ਪੂਰੇ ਉੱਤਰੀ ਭਾਰਤ ਅਤੇ ਪੰਜਾਬ ਵਿੱਚ ਪੈਂਦੇ ਭਾਰੀ ਮੀਂਹ ਨੇ ਇਸ ਕੁਦਰਤੀ ਆਫ਼ਤ ਨੂੰ ਹੋਰ ਵਧਾ ਦਿੱਤਾ ਹੈ। ਭਗਵੰਤ ਮਾਨ ਸਰਕਾਰ ਦੀ ਘੋਰ ਅਣਗਹਿਲੀ ਅਤੇ ਅਯੋਗਤਾ ਕਾਰਨ ਪੰਜਾਬ ਦੇ ਲੋਕਾਂ ਦਾ ਵੱਡਾ ਜਾਨੀ ਮਾਲੀ ਨੁਕਸਾਨ ਹੋਇਆ ਹੈ।

ਰਾਜੇਸ਼ ਬਾਘਾ ਨੇ ਕਿਹਾ ਕਿ ਮੌਸਮ ਵਿਭਾਗ ਨੇ ਪੰਜਾਬ ਵਿੱਚ ਭਾਰੀ ਬਾਰਿਸ਼ ਲਈ ਪਹਿਲਾਂ ਹੀ ਕਦੇ ਔਰੇੰਜ, ਕਦੇ ਯੈਲੋ ਅਤੇ ਅੰਤ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਸੀ, ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਅਤੇ ਅੱਖਾਂ ਬੰਦ ਕਰਕੇ ਬੈਠੇ ਰਹੇ। ਅਲਰਟ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਆਫ਼ਤ ਨਾਲ ਨਜਿੱਠਣ ਲਈ ਨਾ ਤਾਂ ਕੋਈ ਅਗਾਊਂ ਪ੍ਰਬੰਧ ਕੀਤੇ ਅਤੇ ਨਾ ਹੀ ਕੋਈ ਮੀਟਿੰਗ ਬੁਲਾਈ। ਸਰਕਾਰ ਵਿੱਚ ਮੁੱਖ ਸਕੱਤਰ ਨੇ ਉਦੋਂ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ, ਜਦੋਂ ਪੰਜਾਬ ਵਿੱਚ ਪਾਣੀ ਭਰ ਗਿਆ।

ਰਾਜੇਸ਼ ਬਾਘਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੇਂਡੂ ਅਤੇ ਸ਼ਹਿਰੀ ਦੋਵਾਂ ਖੇਤਰਾਂ ਵਿੱਚ ਨਾਗਰਿਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰੇ ਅਤੇ ਦੁਖੀ ਲੋਕਾਂ ਤੱਕ ਪਹੁੰਚ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੇ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की