ਮੁਸਲਿਮ ਪਰਸਨਲ ਲਾਅ ਬੋਰਡ ਦਾ ਵਫ਼ਦ ਅਕਾਲ ਤਖ਼ਤ ਸਾਹਬਿ ਪੁੱਜਿਆ

ਮਾਲੇਰਕੋਟਲਾ-  ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਦੇ ਨਵੀਂ ਦਿੱਲੀ ਤੋਂ ਆਏ ਵਫ਼ਦ ਨੇ ਅੰਮ੍ਰਿਤਸਰ ਵਿਖੇ ਅਕਾਲ ਤਖ਼ਤ ਸਾਹਬਿ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਵਫ਼ਦ ਵਿੱਚ ਬੋਰਡ ਦੇ ਤਰਜਮਾਨ ਕਾਸਿਮ ਰਸੂਲ ਇਲਯਾਸ ਅਤੇ ਕਾਰਜਕਾਰਨੀ ਮੈਂਬਰ ਇੰਜਨੀਅਰ ਮੁਹੰਮਦ ਸਲੀਮ, ਕਮਾਲ ਫ਼ਾਰੂਕੀ ਅਤੇ ਅਬਦੁਸ਼ ਸ਼ਕੂਰ ਮਾਲੇਰਕੋਟਲਾ ਸ਼ਾਮਲ ਸਨ। ਜਨਾਬ ਸ਼ਕੂਰ ਨੇ ਦੱਸਿਆ ਕਿ ਵਫ਼ਦ ਦੀ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਬੈਠਕ ਬਹੁਤ ਉਸਾਰੂ ਮਾਹੌਲ ਵਿੱਚ ਹੋਈ। ਬੈਠਕ ਵਿੱਚ ਕੇਂਦਰ ਸਰਕਾਰ ਵੱਲੋਂ ਤਜਵੀਜ਼ਤ ਸਾਂਝੇ ਸਿਵਲ ਕੋਡ ਦੇ ਲਾਗੂ ਹੋਣ ਮਗਰੋਂ ਧਾਰਮਿਕ ਤੇ ਹੋਰ ਘੱਟ ਗਿਣਤੀਆਂ ‘ਤੇ ਪੈਣ ਵਾਲੇ ਪ੍ਰਭਾਵ ‘ਤੇ ਵਿਸਥਾਰਤ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਦੇਸ਼ ਦੇ ਸਿਆਸੀ ਵਾਤਾਵਰਨ ‘ਤੇ ਵੀ ਗੱਲਬਾਤ ਹੋਈ। ਜਥੇਦਾਰ ਨੇ ਯੂਸੀਸੀ ਖਰੜਾ ਸਾਹਮਣੇ ਆਉਣ ਮਗਰੋਂ ਇਸ ਦਾ ਵਿਰੋਧ ਕਰਨ ਦੇ ਸੰਕੇਤ ਦਿੱਤੇ ਹਨ ਅਤੇ ਜੇ ਲੋੜ ਪਈ ਤਾਂ ਸਾਂਝੀ ਰੋਸ ਨੀਤੀ ਵੀ ਬਣਾਈ ਜਾ ਸਕਦੀ ਹੈ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की