ਅਕਾਲੀ ਦਲ ਪ੍ਰਧਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ; ਲੋਕਾਂ ਦੀ ਮਦਦ ਲਈ ਮੋਰਚਾ ਸੰਭਾਲਣ ਦਾ ਐਲਾਨ

ਪਟਿਆਲਾ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਪੰਜਾਬ ਸਰਕਾਰ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮਦਦ ਕਰਨ ’ਚ ਨਾਕਾਮ ਸਾਬਤ ਹੋਈ ਹੈ, ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਹੁਣ ਹੜ੍ਹ ਪੀੜਤ ਇਲਾਕਿਆਂ ਵਿੱਚ ਜਾ ਕੇ ਲੋਕਾਂ ਦੀ ਮਦਦ ਕਰਨਗੇ। ਸੁਖਬੀਰ ਬਾਦਲ ਨੇ ਅੱਜ ਪਟਿਆਲਾ ਦੇ ਹੜ੍ਹ ਪੀੜਤ ਪਿੰਡਾਂ ਤੇ ਸ਼ਹਿਰੀ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਪਟਿਆਲਾ ਦੇ ਡੀਸੀ ਸਾਕਸ਼ੀ ਸਾਹਨੀ ਨਾਲ ਫ਼ੋਨ ’ਤੇ ਗੱਲ ਕਰਕੇ ਪੀੜਤਾਂ ਦੀ ਹਰ ਪੱਖੋਂ ਮਦਦ ਕਰਨ ਲਈ ਕਿਹਾ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤ ਇਲਾਕਿਆਂ ਵਿੱਚ ਮਦਦ ਭੇਜੀ ਜਾ ਰਹੀ ਹੈ, ਜੇਕਰ ਪੰਜਾਬ ਸਰਕਾਰ ਨੇ ਲੋਕਾਂ ਦੀ ਸਾਰ ਨਾ ਲਈ ਤਾਂ ਉਹ ਖ਼ੁਦ ਪਿੰਡਾਂ-ਸ਼ਹਿਰਾਂ ਵਿੱਚ ਮਦਦ ਲਈ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਉਹ ਘਨੌਰ ਤੇ ਰਾਜਪੁਰਾ ਇਲਾਕੇ ਦਾ ਦੌਰਾ ਕਰਕੇ ਆਏ ਹਨ, ਜਿੱਥੇ ਲੋਕਾਂ ਦਾ ਬੁਰਾ ਹਾਲ ਹੈ। ਕਈ ਘਰਾਂ ਵਿੱਚ ਰੋਟੀ ਤੱਕ ਨਹੀਂ ਪੱਕੀ ਤੇ ਸਰਕਾਰ ਵੱਲੋਂ ਇਨ੍ਹਾਂ ਖੇਤਰਾਂਂ ਵਿੱਚ ਕੋਈ ਮਦਦ ਨਹੀਂ ਭੇਜੀ ਗਈ। ਸੁਖਬੀਰ ਬਾਦਲ ਨੇ ਕਿਹਾ ਕਿ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਪੰਜਾਬ ਸਰਕਾਰ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਤੱਕ ਪੁੱਜਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਸਾਰੇ ਅਹੁਦੇਦਾਰਾਂ ਤੇ ਵਰਕਰਾਂ ਨੂੰ ਹੜ੍ਹ ਪੀੜਤ ਇਲਾਕਿਆਂ ਵਿੱਚ ਮਦਦ ਲਈ ਭੇਜ ਰਹੇ ਹਨ। ਸੁਖਬੀਰ ਨੇ ਇਸ ਮੌਕੇ ਹਲਕਾ ਸਨੌਰ ਦੇ ਹੜ੍ਹ ਪ੍ਰਭਾਵਿਤ ਮੀਰਾਂਪੁਰ ਚੋਆ, ਫਰਾਂਸਵਾਲਾ, ਅਕਬਰਪੁਰ ਤੇ ਰੋਹੜ ਜਗੀਰ ਆਦਿ ਪਿੰਡਾਂ ਦਾ ਵੀ ਦੌਰਾ ਕੀਤਾ। ਉਨ੍ਹਾਂ ਨਾਲ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵੀ ਮੌਜੂਦ ਸਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਿਨ੍ਹਾਂ ਦੇ ਘਰ ਮੀਂਹ ਕਾਰਨ ਨੁਕਸਾਨੇ ਗਏ ਹਨ, ਉਨ੍ਹਾਂ ਨੂੰ 5-5 ਲੱਖ ਰੁਪਏ ਅਤੇ ਨੁਕਸਾਨੀਆਂ ਫ਼ਸਲਾਂ ਲਈ ਕਿਸਾਨਾਂ ਨੂੰ 25-25 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की