ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਵਿਜੀਲੈਂਸ ਨੇ ਵੀਡੀਓ ਕਾਨਫਰੰਸ ਰਾਹੀਂ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਸੀ। ਜਿੱਥੇ ਦੋਵਾਂ ਧਿਰਾਂ ਦੀ ਬਹਿਸ ਤੋਂ ਬਾਅਦ ਅਦਾਲਤ ਨੇ ਓਪੀ ਸੋਨੀ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਉਨ੍ਹਾਂ ਨੂੰ 20 ਜੁਲਾਈ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਓਪੀ ਸੋਨੀ ਦਾ ਵਕੀਲ ਅਦਾਲਤ ਪਹੁੰਚਿਆ ਸੀ।
ਦੱਸ ਦੇਈਏ ਕਿ ਵਿਜੀਲੈਂਸ ਨੇ ਐਤਵਾਰ ਨੂੰ ਓਪੀ ਸੋਨੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਸੀ। ਉਸ ਨੂੰ ਸੋਮਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ 2 ਦਿਨ ਦੇ ਵਿਜੀਲੈਂਸ ਰਿਮਾਂਡ ‘ਤੇ ਭੇਜ ਦਿੱਤਾ ਸੀ ਪਰ ਉਸੇ ਸਮੇਂ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੂੰ ਫੋਰਟਿਸ ਐਸਕਾਰਟ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।