ਖੁਸ਼ਬੂ ਪੰਜਾਬ ਦੀ

Latest news
ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ

ਪੰਜਾਬ ਦੇ ਹਰ ਪਿੰਡ ’ਚ ਉਪਲੱਬਧ ਹੋਵੇਗਾ ਸਾਫ਼ ਤੇ ਪੀਣ ਯੋਗ ਪਾਣੀ : ਬ੍ਰਹਮ ਸ਼ੰਕਰ ਜਿੰਪਾ

  •  ਵਿਲੇਜ ਐਕਸ਼ਨ ਪਲਾਨ ਦੋ ਮਹੀਨਿਆਂ ’ਚ ਮੁਕੰਮਲ ਕਰਨ ਦਾ ਟੀਚਾ

    700 ਤੋਂ ਵੱਧ ਇੰਜੀਨੀਅਰ ਅਤੇ ਸੋਸ਼ਲ ਫੀਲਡ ਸਟਾਫ਼ ਦੀ ਜੰਗੀ ਪੱਧਰ ’ਤੇ ਟਰੇਨਿੰਗ ਜਾਰੀ

    ਜਲੰਧਰ (Jatinder Rawat)-ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰ ਪਿੰਡ ਵਿੱਚ ਸਾਫ਼ ਅਤੇ ਪੀਣ ਯੋਗ ਪਾਣੀ ਦੀ ਉਪਲਬੱਧਤਾ ਲਈ ‘ਵਿਲੇਜ ਐਕਸ਼ਨ ਪਲਾਨ’ ਤਹਿਤ ਵਿਉਂਤਬੰਦੀ ਉਲੀਕੀ ਜਾ ਚੁੱਕੀ ਹੈ ਜਿਸ ਨੂੰ ਮੁਕੰਮਲ ਕਰਨ ਲਈ ਦੋ ਮਹੀਨਿਆਂ ਦਾ ਟੀਚਾ ਰੱਖਿਆ ਗਿਆ ਹੈ ।

    ਇਥੋਂ ਜਾਰੀ ਇਕ ਬਿਆਨ ਵਿੱਚ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਿਲੇਜ ਐਕਸ਼ਨ ਪਲਾਨ ਤਹਿਤ ਸਾਰੇ 12000 ਪਿੰਡਾਂ ਵਿੱਚ ਵੱਖ-ਵੱਖ ਕੰਮਾਂ ਨੂੰ ਤਰਜੀਹ ਦੇ ਕੇ 100 ਫੀਸਦੀ ਘਰਾਂ ਨੂੰ ਪਾਣੀ ਦੇ ਕੁਨੈਕਸ਼ਨ, ਪਿੰਡਾਂ ਦੀਆਂ ਨਵੀਆਂ ਬਸਤੀਆਂ/ਅਬਾਦੀਆਂ ਵਿੱਚ ਪਾਈਪਾਂ ਵਿਛਾਉਣਾ, ਪੀਣ ਵਾਲੇ ਪਾਣੀ ਦੇ ਸੋਮਿਆਂ ਨੂੰ ਹੋਰ ਮਜ਼ਬੂਤ ਕਰਨਾ, ਸਵੱਛ ਭਾਰਤ ਮਿਸ਼ਨ(ਗ੍ਰਾਮੀਣ) ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਆਦਿ ਮੁੱਖ ਤੌਰ ’ਤੇ ਸ਼ਾਮਿਲ ਹੈ। ਉਨ੍ਹਾਂ ਦੱਸਿਆ ਕਿ ਦੋ ਮਹੀਨਿਆਂ ਵਿੱਚ ਟੀਚਾ ਹਾਸਿਲ ਕਰਨ ਲਈ ਉਪ ਮੰਡਲ ਇੰਜੀਨੀਅਰ ਅਤੇ ਕਾਰਜਕਾਰੀ ਇੰਜੀਨੀਅਰ ਵਲੋਂ ਰੋਜ਼ਾਨਾ ਮੋਨੀਟਰਿੰਗ ਤਹਿਤ 700 ਤੋਂ ਵੱਧ ਇੰਜੀਨੀਅਰਾਂ ਅਤੇ ਸੋਸ਼ਲ ਫੀਲਡ ਸਟਾਫ਼ ਨੂੰ ਵਿਸ਼ਾ ਮਾਹਿਰਾਂ ਵਲੋਂ ਜ਼ਿਲ੍ਹਾਵਾਰ ਟਰੇਨਿੰਗਾਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਟਰੇਨਿੰਗਾਂ ਦਾ ਇਕ ਨੁਕਾਤੀ ਮੰਤਵ ਸਟਾਫ਼ ਵਲੋਂ ਸੰਪਰਕ ਅਭਿਆਨ ਚਲਾ ਕੇ ਵਿਲੇਜ ਐਕਸ਼ਨ ਪਲਾਨ ਦੇ ਟੀਚੇ ਨੂੰ ਪੂਰਾ ਕਰਨਾ ਹੈ।

    ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਦੱਸਿਆ ਕਿ ਜਲ ਜੀਵਨ ਮਿਸ਼ਨ ਤਹਿਤ ਪੰਜਾਬ ਦੇ ਪਿੰਡਾਂ ਦੇ ਸਾਰੇ ਘਰਾਂ ਅਤੇ ਸਾਂਝੀਆਂ ਥਾਵਾਂ ਉਤੇ ਟੂਟੀਆਂ ਰਾਹੀਂ ਸਾਫ਼ ਅਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਜਰੂਰਤਾਂ ਨੂੰ ਆਉਣ ਵਾਲੇ ਸਮੇਂ ਵਿੱਚ ਤਰਤੀਬ ਅਨੁਸਾਰ ਲਾਗੂ ਕਰਦਿਆਂ ਪਿੰਡਾਂ ਅਤੇ ਪਿੰਡਾਂ ਦੇ ਵਸਨੀਕਾਂ ਦੀਆਂ ਪੀਣ ਵਾਲੇ ਪਾਣੀ ਦੀਆਂ ਮੌਜੂਦਾ ਅਤੇ ਭਵਿੱਖੀ ਲੋੜਾਂ ਦੇ ਮੱਦੇਨਜ਼ਰ ਪਾਣੀ ਦੇ ਸਰੋਤ ਦੀ ਸਥਿਰਤਾ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਲਾਨ ਅਨੁਸਾਰ ਪਿੰਡ ਵਾਸੀਆਂ ਲਈ ਜਲ ਸਪਲਾਈ ਸਕੀਮਾਂ ਵਿੱਚ ਸੁਧਾਰ, ਜਲ ਸਪਲਾਈ ਦੇ ਮੌਜੂਦਾ ਸਮੇਂ ਵਿੱਚ ਵਾਧਾ ਅਤੇ ਗੁਣਵੱਤਾ ਵਿੱਚ ਹੋਰ ਸੁਧਾਰ ਆਵੇਗਾ।

    ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ.ਤਿਵਾੜੀ ਦੀ ਅਗਵਾਈ ਵਿੱਚ ਵਿਭਾਗ ਦੇ ਤਕਨੀਕੀ ਅਤੇ ਸੋਸ਼ਲ ਅਧਿਕਾਰੀਆਂ ਵਲੋਂ ਜੰਗੀ ਪੱਧਰ ’ਤੇ ਮਿੱਥੇ ਸਮੇਂ ਵਿੱਚ ਟੀਚੇ ਦੀ ਪ੍ਰਾਪਤੀ ਲਈ ਉਪਰਾਲੇ ਕੀਤੇ ਜਾ ਰਹੇ ਹਨ। ਸਾਫ਼ ਤੇ ਪੀਣ ਯੋਗ ਪਾਣੀ ਨੂੰ ਘਰ-ਘਰ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਗਰਾਮ ਸਭਾ ਦੇ ਇਜਲਾਸ ਰਾਹੀਂ ਵਿਉਂਤਬੰਦੀ ਜਾਰੀ ਹੈ ਤਾਂ ਜੋ ਹਰ ਇਕ ਘਰ ਵਿੱਚ ਟੂਟੀ ਰਾਹੀਂ ਪਾਣੀ ਦੇ ਕੁਨੈਕਸ਼ਨ ਦੇ ਨਾਲ-ਨਾਲ ਪਿੰਡ ਦੇ ਹਰ ਘਰ ਵਿੱਚ ਸਾਫ਼ ਪਾਣੀ ਦਾ ਪ੍ਰਬੰਧ ਕਰਨਾ ਯਕੀਨੀ ਕੀਤਾ ਜਾ ਸਕੇ।

Loading

Scroll to Top