ਕੈਨਡਾ ਦੇ ਪ੍ਰਵਾਸੀ ਪੰਜਾਬੀਆਂ ਲਈ ਖੁਸ਼ਖਬਰੀ- ਟੋਰਾਂਟੋ ਤੋਂ ਚੰਡੀਗੜ੍ਹ ਲਈ ਸ਼ੁਰੂ ਹੋਵੇਗੀ ਸਿੱਧੀ ਫਲਾਇਟ

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਜਲਦ ਕੈਨੇਡਾ ਲਈ ਦੋ ਚਾਰਟਰ ਫਲਾਈਟਾਂ ਸ਼ੁਰੂ ਹੋਣਗੀਆਂ। ਇੱਕ ਨਿੱਜੀ ਕੰਪਨੀ ਨੇ ਕੈਨੇਡਾ ਦੇ ਦੋ ਸ਼ਹਿਰਾਂ ਲਈ ਆਪਣੀ ਚਾਰਟਰ ਫਲਾਈਟਾਂ ਸ਼ੁਰੂ ਕਰਨ ਲਈ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਨਾਲ ਸੰਪਰਕ ਕੀਤਾ ਹੈ। ਅਧਿਕਾਰੀਆਂ ਨੇ ਇਸ ਲਈ ਮਨਜ਼ੂਰੀ ਦੇ ਦਿੱਤੀ ਹੈ। ਇਹ ਕੈਨੇਡਾ ਵਿਚ ਰਹਿਣ ਵਾਲੇ ਪੰਜਾਬੀ ਪ੍ਰਵਾਸੀਆਂ ਲਈ ਵੱਡੀ ਖੁਸ਼ਖਬਰੀ ਹੈ। ਕੈਨੇਡਾ ਦੀ ਕੰਪਨੀ ਡਾਗਵਰਕਰਸ ਇੰਟਰਨੈਸ਼ਨਲ ਕੈਪੀਟਲ ਕਾਰਪੋਰੇਸ਼ਨ ਨੇ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਤੋਂ ਟੋਰਾਂਟੋ ਤੇ ਵੈਨਕੂਵਰ ਲਈ ਸਿੱਧੀ ਚਾਰਟਰ ਉਡਾਣਾਂ ਸ਼ੁਰੂ ਕਰਨ ਦਾ ਪ੍ਰਸਤਾਵ ਦਿੱਤਾ ਹੈ। ਇਸ ਤੋਂ ਪਹਿਲਾਂ ਫਲਾਈਪਾਪ ਏਅਰਲਾਈਨਸ ਨੇ ਅਕਤੂਬਰ ਤੋਂ ਸ਼ਹਿਰ ਤੋਂ ਲੰਦਨ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦਾ ਪ੍ਰਸਤਾਵ ਦਿੱਤਾ ਸੀ।ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦੇ ਮੁੱਖ ਕਾਰਜਕਾਰੀ ਅਧਿਕਾਰੀ ਰਾਕੇਸ਼ ਰੰਜਨ ਨੇ ਦੱਸਿਆ ਕਿ ਕੈਨੇਡਾ ਦੀ ਇਸ ਕੰਪਨੀ ਨੇ ਕੈਨੇਡਾ ਦੇ ਦੋ ਸ਼ਹਿਰਾਂ ਲਈ ਚਾਰਟਰ ਉਡਾਣਾਂ ਸ਼ੁਰੂ ਕਰਨ ਲਈ ਸਾਡੇ ਨਾਲ ਸੰਪਰਕ ਕੀਤਾ ਹੈ। ਅਸੀਂ ਉਨ੍ਹਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ ਤੇ ਹੁਣ ਆਖਰੀ ਮਨਜ਼ੂਰੀ ਦਾ ਇੰਤਜ਼ਾਰ ਹੈ। ਸ਼ੁਰੂਆਤ ਵਿਚ ਇਹ 200 ਸੀਟਾਂ ਵਾਲੇ ਜਹਾਜ਼ਾਂ ਨਾਲ ਲਗਭਗ ਤਿੰਨ ਮਹੀਨੇ ਲਈ ਸੀਜਨਲ ਫਲਾਈਟਾਂ ਹੋਣਗੀਆਂ ਪਰ ਬਾਅਦ ਵਿਚ ਯਾਤਰੀਆਂ ਦੀ ਪ੍ਰਤੀਕਿਰਿਆ ਨੂੰ ਦੇਖਦੇ ਹੋਏ ਇਸ ਦੀ ਆਵਾਜਾਈ ਤੇ ਉਡਾਣ ਸਮਰੱਥਾ ਨੂੰ ਵਧਾਇਆ ਜਾ ਸਦਾ ਹੈ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की