ਖੁਸ਼ਬੂ ਪੰਜਾਬ ਦੀ

Latest news
ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध...

ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਲੁਧਿਆਣਾ ਨਗਰ ਸੁਧਾਰ ਟਰੱਸਟ ਦੇ ਦਫ਼ਤਰ ਵਿੱਚ ਛਾਪਾ

ਭ੍ਰਿਸ਼ਟਾਚਾਰ ਦੇ ਵਿਰੁੱਧ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਵੀਰਵਾਰ ਨੂੰ ਲੁਧਿਆਣਾ ਦੇ ਨਗਰ ਸੁਧਾਰ ਟਰੱਸਟ ਦੇ ਦਫ਼ਤਰ ਵਿੱਚ ਛਾਪਾ ਮਾਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੋਂ ਦੀ ਈਓ ਕੁਲਜੀਤ ਕੌਰ ਤੇ ਜੂਨੀਅਰ ਸਹਾਇਕ ਹਰਮੀਤ ਸਿੰਘ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਗਿਆ ਹੈ। ਵਿਜੀਲੈਂਸ ਦੀ ਟੀਮ ਈਓ ਕੁਲਜੀਤ ਕੌਰ ਨੂੰ ਆਪਣੇ ਨਾਲ ਲੈ ਗਈ ਹੈ। ਸ਼ਹਿਰ ਦੇ ਇੱਕ ਵਿਅਕਤੀ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਹੈਲਪਲਾਈਨ ‘ਤੇ ਇਸ ਦੀ ਸ਼ਿਕਾਇਤ ਕੀਤੀ ਸੀ।ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨਗਰ ਸੁਧਾਰ ਟਰੱਸਟ ਦਾ ਸਹਾਇਕ ਹਰਮੀਤ ਸਿੰਘ ਸ਼ਿਕਾਇਤਕਰਤਾ ਤੋਂ ਈਓ ਦੇ ਨਾਮ ‘ਤੇ ਪੈਸੇ ਮੰਗ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਪਿਛਲੇ 15 ਦਿਨਾਂ ਤੋਂ ਕੁਲਜੀਤ ਕੌਰ ਡਿਊਟੀ ‘ਤੇ ਨਹੀਂ ਆ ਰਹੀ ਸੀ ਅਤੇ ਵੀਰਵਾਰ ਸਵੇਰੇ ਹੀ ਡਿਊਟੀ ‘ਤੇ ਆਈ ਸੀ ਕਿ ਵਿਜੀਲੈਂਸ ਨੇ ਉਸ ਨੂੰ ਕਾਬੂ ਕਰ ਲਿਆ।

ਗੌਰਤਲਬ ਹੈ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿੱਚ ਭ੍ਰਿਸ਼ਟਾਚਾਰ ਖਤਮ ਕਰਨ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ। ਹੁਣ ਤੱਕ 45 ਸਰਕਾਰੀ ਅਧਿਕਾਰੀ, ਕਰਮਚਾਰੀ ਅਤੇ ਹੋਰ ਰਿਸ਼ਵਤ ਲੈਂਦੇ ਫੜੇ ਜਾ ਚੁੱਕੇ ਹਨ। ਜਿਨ੍ਹਾਂ ਵਿੱਚ ਕਈ ਵੱਡੇ ਅਧਿਕਾਰੀ ਵੀ ਸ਼ਾਮਿਲ ਹਨ।

Loading

Scroll to Top