ਖੁਸ਼ਬੂ ਪੰਜਾਬ ਦੀ

Latest news
ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ

ਡੀ.ਜੀ.ਪੀ. ਗੌਰਵ ਯਾਦਵ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਚੰਡੀਗੜ੍ਹ – ਪੰਜਾਬ ਪੁਲਿਸ ਦੇ ਨਵ-ਨਿਯੁਕਤ ਡੀਜੀਪੀ ਗੌਰਵ ਯਾਦਵ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ, ਜਿੱਥੇ ਉਨ੍ਹਾਂ ਨੇ ਅਰਦਾਸ ਕੀਤੀ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਗੌਰਵ ਯਾਦਵ ਨੇ ਕਿਹਾ ਕਿ ਅੰਮ੍ਰਿਤਸਰ ਦੀ ਫੇਰੀ ਦਾ ਇੱਕੋ ਇੱਕ ਮਕਸਦ ਪੰਜਾਬ ਦੀ ਸ਼ਾਂਤੀ ਅਤੇ ਖੁਸ਼ਹਾਲੀ ਲਈ ਸੱਚੇ ਪਾਤਸ਼ਾਹ ਅੱਗੇ ਅਰਦਾਸ ਕਰਨਾ ਸੀ ਅਤੇ ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਪੰਜਾਬ ਪੁਲਿਸ ਦੁਨੀਆਂ ਦੀਆਂ ਸਭ ਤੋਂ ਵਧੀਆ ਪੁਲਿਸ ਫੋਰਸਾਂ ਵਿੱਚੋਂ ਇੱਕ ਹੈ ਜੋ ਪੰਜਾਬੀਆਂ ਲਈ ਅਮਨ-ਕਾਨੂੰਨ ਨੂੰ ਕਾਇਮ ਰੱਖੇਗੀ।
ਉਨ੍ਹਾਂ ਕਿਹਾ ਕਿ ਪੰਜਾਬ ‘ਚੋਂ ਗੈਂਗਸਟਰਾਂ ਅਤੇ ਨਸ਼ਿਆਂ ਨੂੰ ਖ਼ਤਮ ਕੀਤਾ ਜਾਵੇਗਾ . ਉਨ੍ਹਾਂ ਕਿਹਾ ਕਿ ਪੰਜਾਬ ‘ਚ ਜਲਦੀ ਹੀ ਬਦਲਾਅ ਦੇਖਣ ਨੂੰ ਮਿਲੇਗਾ ਅਤੇ ਨਸ਼ਿਆਂ ‘ਤੇ ਪੂਰੀ ਤਰ੍ਹਾਂ ਕੰਟਰੋਲ ਹੋਵੇਗਾ। ਅਸੀਂ ਲੋਕਾਂ ਦੀ ਸੇਵਾ ਕਰਨ ਅਤੇ ਪੰਜਾਬ ਵਿੱਚ ਅਮਨ-ਸ਼ਾਂਤੀ ਬਹਾਲ ਕਰਨ ਲਈ ਅਜਿਹੇ ਕਾਨੂੰਨ ਤਿਆਰ ਕਰ ਰਹੇ ਹਾਂ।ਜਲਦ ਹੀ ਪੰਜਾਬ ਵਾਸੀਆਂ ਨੂੰ ਬਦਲਾਵ ਦੇਖਣ ਨੂੰ ਮਿਲੇਗਾ।

Loading

Scroll to Top