ਬਾਲੀਵੁੱਡ ਦੀ ਕੁਈਨ ਕੰਗਨਾ ਰਣੌਤ ਅੱਜ ਕੱਲ੍ਹ ਫਿਲਮ ਐਮਰਜੈਂਸੀ ਨੂੰ ਲੈ ਕੇ ਚਰਚਾ ਵਿੱਚ ਹੈ, ਇਸ ਫਿਲਮ ਨੂੰ ਲੈ ਕੇ ਕੰਗਨਾ ਰਣੌਤ ਕਾਫੀ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਫਿਲਮ ਦੇ ਟਾਈਟਲ ਤੋਂ ਸਾਫ਼ ਹੈ ਕਿ ਇਸ ਦੀ ਕਹਾਣੀ ਦੇਸ਼ ਦੀ ਸਭ ਤੋਂ ਵੱਡੀ ਸਿਆਸੀ ਘਟਨਾ ‘ਐਮਰਜੈਂਸੀ’ ਨੂੰ ਬਹੁਤ ਨੇੜਿਓ ਛੂਹਣ ਦੀ ਕੋਸ਼ਿਸ਼ ਕਰੇਗੀ।ਕੰਗਨਾ ਇਸ ਫਿਲਮ ‘ਚ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਅ ਰਹੀ ਹੈ ਅਤੇ ਹੁਣ ਇਸ ਫਿਲਮ ਦਾ ਫਰਸਟ ਲੁੱਕ ਵੀ ਸਾਹਮਣੇ ਆਇਆ ਹੈ। ਕੰਗਨਾ ਇੰਦਰਾ ਗਾਂਧੀ ਦੇ ਰੂਪ ‘ਚ ਕਾਫੀ ਆਕਰਸ਼ਕ ਲੱਗ ਰਹੀ ਹੈ।
ਦੱਸ ਦੇਈਏ ਕਿ ਕੰਗਨਾ ਰਣੌਤ ਨੇ ਇੰਸਟਾਗ੍ਰਾਮ ‘ਤੇ ਆਪਣੀ ਫਿਲਮ ‘ਐਮਰਜੈਂਸੀ’ ਦਾ ਪਹਿਲਾ ਲੁੱਕ ਜਾਰੀ ਕੀਤਾ ਹੈ। ਇਸ ਤਸਵੀਰ ‘ਚ ਕੰਗਨਾ ‘ਇੰਦਰਾ ਗਾਂਧੀ’ ਬਣੀ ਹੋਈ ਹੈ। ਕੰਗਨਾ ਦਾ ਸਫੈਦ ਵਾਲਾਂ, ਚਿਹਰੇ ‘ਤੇ ਮਾਮੂਲੀ ਝੁਰੜੀਆਂ ‘ਚ ਕੰਗਨਾ ਦਾ ਵੱਖਰਾ ਲੁੱਕ ਦੇਖਣ ਨੂੰ ਮਿਲ ਰਿਹਾ ਹੈ।