ਮੁੱਖ ਮੰਤਰੀ ਮਾਨ ਦੇ ਵਿਆਹ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਵਾਲੀ ਗੱਡੀ ਦੀ ਚੈਕਿੰਗ ਕਰਨ ਵਿਰੁੱਧ ਸ਼੍ਰੋਮਣੀ ਕਮੇਟੀ ਨੇ ਅਕਾਲ ਤਖ਼ਤ ਸਾਹਿਬ ਤੋਂ ਕਾਰਵਾਈ ਦੀ ਕੀਤੀ ਮੰਗ

ਅੰਮ੍ਰਿਤਸਰ-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਆਹ ਵਾਲੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਵਾਲੀ ਗੱਡੀ ਦੀ ਚੈਕਿੰਗ ਕਰਨ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਕਾਲ ਤਖ਼ਤ ਸਾਹਿਬ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰਾਂ ਨੇ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਇੱਕ ਮੰਗ ਪੱਤਰ ਸੌਂਪਿਆ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖ ਕੌਮ ਦੇ ਇਸ਼ਟ ਹਨ ਤੇ ਹਰ ਸਿੱਖ ਪਾਵਨ ਗੁਰਬਾਣੀ ਨੂੰ ਸਿਖਰਲਾ ਸਤਿਕਾਰ ਦਿੰਦਾ ਹੈ, ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਆਹ ਸਮਾਗਮ ਮੌਕੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਾਲੀ ਗੱਡੀ ਨੂੰ ਤਲਾਸ਼ੀ ਲਈ ਰੋਕਿਆ ਗਿਆ, ਜਿਹੜਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੁਤਬੇ ਤੇ ਸਤਿਕਾਰ ਦੀ ਤੌਹੀਨ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਸੋਸ਼ਲ ਮੀਡੀਆ ਉੱਤੇ ਵਾਇਰਲ ਵੀਡੀਓ ਨਾਲ ਸਿੱਖ ਭਾਵਨਾਵਾਂ ਨੂੰ ਸੱਟ ਵੱਜੀ ਹੈ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...