ਮੈਕਸਿਕੋ, – ਮੈਕਸੀਕੋ ਦੇ ਸਿਨਾਲੋਆ ਵਿੱਚ ਇੱਕ ਨੇਵੀ ਬਲੈਕਹਾਕ ਹੈਲੀਕਾਪਟਰ ਦੇ ਕਰੈਸ਼ ਹੋਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ। ਜਦਕਿ ਇਕ ਵਿਅਕਤੀ ਜ਼ਖਮੀ ਹੋ ਗਿਆ ਹੈ। ਮੈਕਸੀਕਨ ਨੇਵੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਜਲ ਸੈਨਾ ਨੇ ਇਕ ਬਿਆਨ ’ਚ ਕਿਹਾ ਕਿ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਦੀ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ। ਫੌਜ ਨੇ ਕਿਹਾ ਕਿ ਹੈਲੀਕਾਪਟਰ ਦੇ ਕਰੈਸ਼ ਹੋਣ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ। ਹਾਲਾਂਕਿ ਇਹ ਘਟਨਾ ਮੈਕਸੀਕਨ ਡਰੱਗ ਮਾਫੀਆ ਰਾਫੇਲ ਕੈਰੋ ਕੁਇੰਟੇਰੋ ਦੀ ਗ੍ਰਿਫਤਾਰੀ ਤੋਂ ਤੁਰੰਤ ਬਾਅਦ ਵਾਪਰੀ ਹੈ, ਇਸ ਲਈ ਕਈ ਤਰ੍ਹਾਂ ਦੇ ਸ਼ੰਕੇ ਖੜ੍ਹੇ ਕੀਤੇ ਜਾ ਰਹੇ ਹਨ। ਫੌਜ ਦੇ ਹੈਲੀਕਾਪਟਰ ਹਾਦਸੇ ’ਚ 14 ਲੋਕਾਂ ਦੀ ਮੌਤ ਹੋ ਗਈ। ਇਸ ਨੇ ਇੱਕ ਬਿਆਨ ਵਿੱਚ ਕਿਹਾ, ‘ਬਲੈਕ ਹਾਕ ਹੈਲੀਕਾਪਟਰ ਕਰੈਸ਼ ਹੋ ਗਿਆ, ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।’ ਹੈਲੀਕਾਪਟਰ ’ਚ 15 ਲੋਕ ਸਵਾਰ ਸਨ ਅਤੇ ਸਿਨਾਲੋਆ ਸੂਬੇ ’ਚ ਹਾਦਸੇ ਦਾ ਸ਼ਿਕਾਰ ਹੋਏ ਇਕਲੌਤੇ ਵਿਅਕਤੀ ਦਾ ਇਲਾਜ ਚੱਲ ਰਿਹਾ ਹੈ। ਜਲ ਸੈਨਾ ਨੇ ਕਿਹਾ, ‘ਅਸੀਂ ਇਸ ਹਾਦਸੇ ’ਚ ਜਾਨ ਗੁਆਉਣ ਵਾਲਿਆਂ ਦੇ ਨੁਕਸਾਨ ’ਤੇ ਸੋਗ ਪ੍ਰਗਟ ਕਰਦੇ ਹਾਂ।’