ਨਵਜੋਤ ਸਿੱਧੂ ਤੇ ਦਲੇਰ ਮਹਿੰਦੀ ਪਟਿਆਲਾ ਜੇਲ੍ਹ ਦੀ ਇੱਕੋ ਬੈਰਕ ਵਿਚ ਰਹਿਣਗੇ

ਕਬੂਤਰਬਾਜ਼ੀ ਦੇ ਕੇਸ ’ਚ ਹੋਈ ਦੋ ਸਾਲਾਂ ਦੀ ਕੈਦ ਤਹਿਤ ਪਟਿਆਲਾ ਜੇਲ੍ਹ ਪਹੁੰਚੇ ਪੌਪ ਗਾਇਕ ਦਲੇਰ ਮਹਿੰਦੀ ਨੂੰ ਜੇਲ੍ਹ ਵਿੱਚ ਮੁਣਸ਼ੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਬੈਰਕ ਨੰਬਰ 10 ਵਿਚ ਨਵਜੋਤ ਸਿੰਘ ਸਿੱਧੂ ਨਾਲ ਰੱਖਿਆ ਗਿਆ।

ਹਸਪਤਾਲ ਵਿਚ ਮੈਡੀਕਲ ਕਰਾਉਣ ਮਗਰੋਂ ਦਲੇਰ ਮਹਿੰਦੀ ਨੂੰ ਕੰਮ ਦੀ ਵੰਡ ਵੀ ਕਰ ਦਿੱਤੀ ਗਈ। ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਦਲੇਰ ਤੋਂ ਕਲੈਰੀਕਲ ਕੰਮ ਲੈਣ ਦੇ ਆਦੇਸ਼ ਜਾਰੀ ਕੀਤੇ ਹਨ। ਉਂਜ ਸੁਰੱਖਿਆ ਕਾਰਨਾਂ ਕਰਕੇ ਉਹ ਬੈਰਕ ਵਿੱਚ ਰਹਿ ਕੇ ਹੀ ਆਪਣਾ ਕੰਮ ਕਰੇਗਾ।

ਇਸ ਤਹਿਤ ਜੇਲ੍ਹ ਮੁਲਾਜ਼ਮ ਰੋਜ਼ਾਨਾ ਦਲੇਰ ਮਹਿੰਦੀ ਨੂੰ ਬੈਰਕ ਵਿੱਚ ਰਜਿਸਟਰ ਦੇ ਕੇ ਜਾਇਆ ਕਰੇਗਾ ਤੇ ਕੰਮ ਮੁਕੰਮਲ ਹੋਣ ਮਗਰੋਂ ਵਾਪਸ ਲੈ ਜਾਇਆ ਕਰੇਗਾ। ਇਸ ਤੋਂ ਪਹਿਲਾਂ ਨਵਜੋਤ ਸਿੱਧੂ ਤੋਂ ਵੀ ਕਲੈਰੀਕਲ ਕੰਮ ਲਿਆ ਜਾ ਰਿਹਾ ਹੈ ਤੇ ਸੁਰੱਖਿਆ ਕਾਰਨਾਂ ਕਰਕੇ ਸਿੱਧੂ ਨੂੰ ਵੀ ਬੈਰਕ ਵਿੱਚੋਂ ਬਾਹਰ ਨਹੀਂ ਕੱਢਿਆ ਜਾਂਦਾ। ਹੁਣ ਦੋਵੇਂ ਮੁਣਸ਼ੀ ਬੈਰਕ ’ਚ ਰਹਿ ਕੇ ਇਕੱਠਿਆਂ ਹੀ ਰਜਿਸਟਰਾਂ ’ਤੇ ਲਿਖਤ ਦਾ ਕੰਮ ਕਰਨਗੇ। ਜਾਣਕਾਰੀ ਅਨੁਸਾਰ ਦਲੇਰ ਮਹਿੰਦੀ ਨੂੰ ਵੀ ਸਿੱਧੂ ਵਾਲੀ ਬੈਰਕ ’ਚ ਰੱਖਿਆ ਗਿਆ ਹੈ।

Loading

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र