ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਆਖਿਆ ਹੈ ਕਿ ਸਿਮਰਨਜੀਤ ਸਿੰਘ ਮਾਨ ਨੇ ਸਾਡੇ ਕੌਮੀ ਨਾਇਕ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਮਹਾਨ ਕੁਰਬਾਨੀ ਦਾ ਨਿਰਾਦਰ ਕੀਤਾ ਹੈ।
ਉਨ੍ਹਾਂ ਨੇ ਇਸ ਸਬੰਧੀ ਆਪਣੇ ਫੇਸਬੁਕ ਸਫੇ ਉਤੇ ਮਾਨ ਦੀ ਇਕ ਵੀਡੀਓ ਸਾਂਝੀ ਕਰਦੇ ਹੋਏ ਲਿਖਿਆ ਹੈ- ”ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸਾਡੇ ਦੇਸ਼ ਦੇ ਅਜ਼ਾਦੀ ਸੰਘਰਸ਼ ਅਤੇ ਵਤਨਪ੍ਰਸਤੀ ਦੇ ਪ੍ਰਤੀਕ ਚਿੰਨ੍ਹ ਸਨ, ਅਤੇ ਸਦਾ ਰਹਿਣਗੇ।
ਉਹਨਾਂ ਨੂੰ ਅੱਤਵਾਦੀ ਕਹਿ ਕੇ ਸਿਮਰਨਜੀਤ ਸਿੰਘ ਮਾਨ ਨੇ ਸਾਡੇ ਕੌਮੀ ਨਾਇਕ ਦੀ ਮਹਾਨ ਕੁਰਬਾਨੀ ਦਾ ਨਿਰਾਦਰ ਕੀਤਾ ਹੈ। ਉਹਨਾਂ ਨੂੰ ਆਪਣੀਆਂ ਬੇਤੁਕੀਆਂ ਟਿੱਪਣੀਆਂ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ, ਜਿਹਨਾਂ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ।
ਦੱਸ ਦਈਏ ਕਿ ਮਾਨ ਇਸ ਵੀਡੀਓ ਵਿਚ ਆਖ ਰਹੇ ਹਨ ਕਿ ਭਗਤ ਸਿੰਘ ਨੇ ਇਕ ਅੰਗਰੇਜ਼ ਅਫਸਰ ਤੇ ਇਕ ਅੰਮ੍ਰਿਤਧਾਰੀ ਕਾਂਸਟੇਬਲ ਨੂੰ ਮਾਰ ਦਿੱਤਾ ਸੀ। ਭਗਤ ਸਿੰਘ ਨੇ ਨੈਸ਼ਨਲ ਅਸੰਬਲੀ ਵਿਚ ਬੰਬ ਸੁੱਟ ਦਿੱਤਾ ਸੀ। ਬੇਗੁਨਾਹ ਲੋਕਾਂ ਨੂੰ ਮਾਰ ਦੇਣਾ, ਕੀ ਸ਼ਰਾਫਤ ਦੀ ਗੱਲ ਹੈ। ਇਸ ਟਿੱਪਣੀ ਦਾ ਕਈ ਧਿਰਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਆਖਿਆ ਹੈ ਕਿ ਸਿਮਰਨਜੀਤ ਸਿੰਘ ਮਾਨ ਨੇ ਸਾਡੇ ਕੌਮੀ ਨਾਇਕ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਮਹਾਨ ਕੁਰਬਾਨੀ ਦਾ ਨਿਰਾਦਰ ਕੀਤਾ ਹੈ।