ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸ਼੍ਰੋਮਣੀ ਅਕਾਲੀ ਦਲ-ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਭਗਤ ਸਿੰਘ ਨੂੰ ਅੱਤਵਾਦੀ ਦੱਸਣ ਦੀ ਨਿਖੇਧੀ ਕੀਤੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਮਾਨ ਦੇ ਬਿਆਨ ‘ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਜਿੱਥੇ ਉਨ੍ਹਾਂ ਨੇ ਭਗਤ ਸਿੰਘ ਨੂੰ ਅੱਤਵਾਦੀ ਹੋਣ ਦੇ ਆਪਣੇ ਬਿਆਨ ਨੂੰ ਜਾਇਜ਼ ਠਹਿਰਾਇਆ। ਵੜਿੰਗ ਨੇ ਕਿਹਾ ਕਿ ਮਾਨ ਨੂੰ ਸ਼ਾਇਦ ਇਹ ਸਮਝ ਨਹੀਂ ਸੀ ਕਿ ਉਹ ਕੀ ਕਹਿ ਰਹੇ ਹਨ ਜਾਂ ਉਹ ਵਿਵਾਦਪੂਰਨ ਬਿਆਨ ਦੇ ਕੇ ਦੋ ਮਿੰਟ ਦਾ ਪ੍ਰਚਾਰ ਚਾਹੁੰਦੇ ਹਨ। ਵੜਿੰਗ ਨੇ ਕਿਹਾ ਕਿ ਮਾਨ ਵੱਲੋਂ ਅਜਿਹਾ ਬਿਆਨ ਆਉਣਾ ਕੋਈ ਹੈਰਾਨੀ ਵਾਲੀ ਗੱਲ ਨਹੀਂ ਕਿਉਂਕਿ ਉਹ ਗਿਆਨੀ ਅਰੂੜ ਸਿੰਘ ਦਾ ਪੋਤਾ ਹੈ, ਜਿਸ ਨੇ ਜਲ੍ਹਿਆਂਵਾਲਾ ਬਾਗ ਦੇ ਕਸਾਈ ਜਨਰਲ ਮਾਈਕਲ ਓ ਡਵਾਇਰ ਨੂੰ ਸਿਰੋਪਾਓ ਭੇਟ ਕੀਤਾ ਸੀ।