1 ਜੁਲਾਈ ਤੋਂ ਮੁਫ਼ਤ ਬਿਜਲੀ ਗਾਰੰਟੀ ਲਾਗੂ, 51 ਲੱਖ ਘਰਾਂ ਦੇ ਬਿੱਲ ਆਉਣਗੇ ਜ਼ੀਰੋ’

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ਬਿਜਲੀ ਗਾਰੰਟੀ ਦਾ ਤੋਹਫ਼ਾ ਇੱਕ ਜੁਲਾਈ ਤੋਂ ਲਾਗੂ ਕਰ ਦਿੱਤਾ ਹੈ। ਹੁਣ ਜੁਲਾਈ-ਅਗਸਤ ਦੇ ਬਿੱਲ, ਜੋਕਿ ਸਤੰਬਰ ਦੇ ਪਹਿਲੇ ਹਫਤੇ ਆਏਗਾ, ਇਸ ਵਿੱਚ ਪੰਜਾਬੀਆਂ ਨੂੰ 600 ਯੂਨਿਟ ਬਿਜਲੀ ਮਾਫ਼ ਮਿਲੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੁਦ ਇਸ ਦਾ ਐਲਾਨ ਕੀਤਾ।

ਸੀ.ਐੱਮ. ਮਾਨ ਨੇ ਕਿਹਾ ਕਿ 1 ਜੁਲਾਈ ਤੋਂ ਮੁਫਤ ਬਿਜਲੀ ਦਾ ਵਾਅਦਾ ਲਾਗੂ ਹੋ ਗਿਆ ਹੈ। ਜੁਲਾਈ- ਅਗਸਤ ਦਾ ਬਿੱਲ ਸਤੰਬਰ ਦੇ ਪਹਿਲੇ ਹਫਤੇ ਆਏਗਾ… ਖੁਸ਼ਖਬਰੀ ਹੈ ਕਿ ਲਗਭਗ 51 ਲੱਖ ਘਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆਏਗਾ। ਜੋ ਕਹਿੰਦੇ ਹਾਂ ਉਹ ਪੂਰਾ ਕਰਦੇ ਹਾਂ’। ਦੱਸ ਦੇਈਏ ਕਿ ਸਰਕਾਰ ਵੱਲੋਂ ਅਨੂਸੂਚਿਤ ਜਾਤੀ ਭਾਈਚਾਰੇ ਤੋਂ ਇਲਾਵਾ ਸੁਤਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਵਾਰਸਾਂ (ਪੋਤੇ/ਪੋਤੀਆਂ ਤੱਕ) ਘਰੇਲੂ ਖਪਤਕਾਰਾਂ ਲਈ ਵੀ ਇੱਕ ਕਿਲੋਵਾਟ ਮਨਜ਼ੂਰਸ਼ੁਦਾ ਲੋਡ ਦੀ ਸ਼ਰਤ ਹਟਾ ਦਿੱਤੀ ਗਈ ਹੈ। ਹੁਣ ਉਨ੍ਹਾਂ ਨੂੰ 600 ਯੂਨਿਟ ਬਿਜਲੀ ਪੂਰੀ ਤਰ੍ਹਾਂ ਮੁਫਤ ਹੈ। ਮਤਲਬ ਉਨ੍ਹਾਂ ਨੂੰ ਇਸ ਤੋਂ ਵੱਧ ਯੂਨਿਟਾਂ ਹੋਣ ‘ਤੇ ਸਿਰਫ ਇਸੇ ਦਾ ਬਿੱਲ ਭਰਨਾ ਪਏਗਾ।

6 ਜੁਲਾਈ ਨੂੰ ਮੰਤਰੀ ਮੰਡਲ ਵਿੱਚ ਹੋਏ ਫੈਸਲੇ ‘ਤੇ ਪੰਜਾਬੀਆਂ ਨੂੰ 600 ਯੂਨਿਟ ਮੁਫਤ ਬਿਜਲੀ ‘ਤੇ ਮੋਹਰ ਲਾਈ ਗਈ ਹੈ। ਜਨਰਲ ਕੈਟਾਗਰੀ ਨੂੰ 2 ਮਹੀਨੇ ਵਿੱਚ 600 ਯੂਨਿਟ ਮੁਫਤ ਬਿਜਲੀ ਮਿਲੇਗੀ। ਜੇ ਇੱਕ ਯੂਨਿਟ ਵੱਧ ਬਿੱਲ ਹੋਇਆ ਤਾਂ ਪੂਰਾ ਬਿੱਲ ਚੁਕਾਉਣਾ ਪਏਗਾ। ਜੇ ਇਨਕਮ ਟੈਕਸ ਭਰਦੇ ਹੋ ਤਾਂ 600 ਯੂਨਿਟ ਤੋਂ ਵੱਧ ਬਿਜਲੀ ਖਰਚ ਹੋਈ ਤਾਂ ਪੂਰਾ ਬਿੱਲ ਚੁਕਾਉਣਾ ਪਏਗਾ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की