ਵਿਜੇ ਸਾਂਪਲਾ ਨੇ ਐੱਸਸੀ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਂਪਲਾ ਨੂੰ ਪੰਜਾਬ ਵਿੱਚ ਭਾਜਪਾ ਦੀ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ।
ਦੱਸ ਦਈਏ ਕਿ ਸਾਂਪਲਾ ਦਾ ਪੰਜਾਬ ਵਿੱਚ ਹੀ ਨਹੀਂ ਸਗੋਂ ਦੇਸ਼ ਭਰ ਦੇ ਦਲਿਤਾਂ ਵਿੱਚ ਚੰਗਾ ਪ੍ਰਭਾਵ ਮੰਨਿਆ ਜਾਂਦਾ ਹੈ। ਸਾਂਪਲਾ ਪੰਜਾਬ ਵਿੱਚ ਭਾਜਪਾ ਦੇ ਸਭ ਤੋਂ ਵੱਡੇ ਦਲਿਤ ਆਗੂ ਹਨ। ਉਨ੍ਹਾਂ ਦੇ ਸਿਆਸੀ ਕੱਦ ਮੁਤਾਬਕ ਪੰਜਾਬ ਵਿੱਚ ਕੋਈ ਵੀ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਜਾਖੜ-ਸਾਂਪਲਾ ਜੋੜੀ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਇੰਚਾਰਜ ਹੋਣਗੇ।