ਨਵੀਂ ਦਿੱਲੀ : ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸੋਮਵਾਰ ਨੂੰ ਅਹੁਦੇ ਦੀ ਸਹੁੰ ਚੁੱਕਦੇ ਹੋਏ ਸੰਵਿਧਾਨ ਵਿੱਚ ਵਿਸ਼ਵਾਸ ਜਤਾਇਆ। ਮਾਨ ਨੇ ਸਪੀਕਰ ਓਮ ਬਿਰਲਾ ਨਾਲ ਉਨ੍ਹਾਂ ਦੇ ਚੈਂਬਰ ਵਿੱਚ ਮੁਲਾਕਾਤ ਕੀਤੀ ਅਤੇ ਸਪੀਕਰ ਦੇ ਦਫ਼ਤਰ ਵਿੱਚ ਸਹੁੰ ਚੁੱਕੀ। ਪੰਜਾਬੀ ਵਿੱਚ ਸਹੁੰ ਚੁੱਕਦਿਆਂ ਮਾਨ ਨੇ ਕਿਹਾ, “ਮੈਂ ਭਾਰਤੀ ਸੰਵਿਧਾਨ ਵਿੱਚ ਵਿਸ਼ਵਾਸ ਦੀ ਪੁਸ਼ਟੀ ਕਰਦਾ ਹਾਂ।” ਮਾਨ ਨੇ ਸੰਗਰੂਰ ਦੀ ਬਿਹਤਰੀ ਲਈ ਕੰਮ ਕਰਨ ਦਾ ਵਾਅਦਾ ਵੀ ਕੀਤਾ। ਖਾਸ ਗੱਲ਼ ਹੈ ਕਿ ਇਸ ਮੌਕੇ ਮਾਨ ਦੀ ਕ੍ਰਿਪਾਨ ਗਾਇਬ ਦਿਸੀ, ਜਿਸਨੂੰ ਉਹ ਪਹਿਲਾਂ ਪਾਰਲੀਮੈਂਟ ਵਿੱਚ ਲੈ ਕੇ ਜਾਣ ਲਈ ਕਹਿੰਦੇ ਸਨ।
ਤਿੰਨ ਵਾਰ ਸੰਸਦ ਮੈਂਬਰ ਰਹੇ ਮਾਨ ਨੇ 1999 ਵਿੱਚ ਵੀ ਸੰਗਰੂਰ ਦੀ ਨੁਮਾਇੰਦਗੀ ਕੀਤੀ ਸੀ। ਖਾਲਿਸਤਾਨ ਦੇ ਇੱਕ ਬੁਲੰਦ ਸਮਰਥਕ, ਮਾਨ ਨੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਲਈ ਆਪਣੀਆਂ ਵੱਖਵਾਦੀ ਭਾਵਨਾਵਾਂ ਨੂੰ ਤਿਆਗ ਦਿੱਤਾ ਹੈ।