ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੇ ਸ਼ੁਕਰਾਨੇ ਵਜੋਂ ਸਿਨਸਿਨਾਟੀ ਸ਼ਹਿਰ ਦੇ ੳਹਾਇੳ ਸੂਬੇ ਦੇ ਗੁਰਦੁਆਰਾ ਸਾਹਿਬ ਵਿਖੇ ਸਹਿਜ ਪਾਠ ਦੇ ਭੋਗ ਪਾਏ ਗਏ

ਸਿਨਸਿਨਾਟੀ (ਰਾਜ ਗੋਗਨਾ )- ਬੀਤੇ ਦਿਨੀਂ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨਾਟੀ ਦੇ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨਾਟੀ ਦੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਸੰਗਰੂਰ ਜਿਮਨੀ ਚੋਣ ਹਲਕੇ ਤੋਂ 23 ਸਾਲਾਂ ਬਾਅਦ ਪਾਰਲੀਮੈਂਟ ਦੀ ਚੋਣ ਜਿੱਤਣ ਦੇ ਸ਼ੁਕਰਾਨੇ ਵਜੋਂ, ਅਤੇ ਉਹਨਾਂ ਦੀ ਸਿਹਤਯਾਬੀ ਅਤੇ ਤੰਦਰੁਸਤੀ ਲਈ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਅਰਦਾਸ ਕੀਤੀ ਗਈ।ਸੰਗਰੂਰ ਜ਼ਿਮਨੀ ਚੋਣ ਵਿਚ ਜਿੱਤ ਹਾਸਲ ਕਰਨ ’ਤੇ ਸਿਮਰਨਜੀਤ ਸਿੰਘ ਮਾਨ ਨੂੰ ਵਧਾਈ ਦਿੰਦਿਆਂ ਸੰਗਤ ਦੇ ਮੈਂਬਰਾਂ ਨੇ ਮਾਨ ਵੱਲੋਂ ਭਾਰਤ ਦੀ ਸੰਸਦ ਵਿਚ ਸਿੱਖ ਮਸਲੇ ਉਠਾਉਣ ਦੀ ਆਸ ਪ੍ਰਗਟ ਕੀਤੀ ਹੈ। ਵਿਦੇਸ਼ ਵਿੱਚ ਵੱਸੀਆਂ ਸਿੱਖ ਸੰਗਤਾਂ ਨੂੰ ਆਸ ਹੈ ਕਿ ਮੁੜ ਸੰਸਦ ਮੈਂਬਰ ਚੁਣੇ ਜਾਣ ‘ਤੇ ਪੰਜਾਬ ਅਤੇ ਖ਼ਾਸਕਰ ਸਿੱਖ ਕੌਮ ਨਾਲ ਸਬੰਧਤ ਮਸਲੇ ਜਿਨ੍ਹਾਂ ਪ੍ਰਤੀ ਦੇਸ਼ ਦੀਆਂ ਸਮੇਂ-ਸਮੇਂ ਦੀਆਂ ਸਰਕਾਰਾਂ ਦੀ ਲੰਮੇ ਅਰਸੇ ਤੋਂ ਬੇਰੁਖੀ ਬਣੀ ਹੋਈ ਹੈ, ਉਨ੍ਹਾਂ ਦੇ ਹੱਲ ਲਈ ਸਿਮਰਨਜੀਤ ਸਿੰਘ ਮਾਨ ਵੱਲੋਂ ਆਵਾਜ਼ ਚੁੱਕੀ ਜਾਏਗੀ, ਜੋ ਕਿ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਦੀ ਸਾਂਝੀ ਜ਼ਿੰਮੇਵਾਰੀ ਵੀ ਹੈ। ਮੌਜੂਦਾ ਸਮੇਂ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਅਤਿ ਅਹਿਮ ਹੈ, ਕਿਉਂਕਿ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਸਰਕਾਰੀ ਐਲਾਨ ਦੇ ਬਾਵਜੂਦ ਜਾਣਬੁਝ ਕੇ ਰਿਹਾਅ ਨਹੀਂ ਕੀਤਾ ਜਾ ਰਿਹਾ।
ਸਹਿਜ ਪਾਠ ਦੇ ਭੋਗ ਉਪਰੰਤ, ਗੁਰਦੁਆਰਾ ਸਾਹਿਬ ਦੇ ਕੀਰਤਨੀ ਜੱਥੇ ਮੁੱਖ ਗ੍ਰੰਥੀ ਭਾਈ ਅਮਰੀਕ ਸਿੰਘ, ਭਾਈ ਜੀਤ ਸਿੰਘ, ਭਾਈ ਨਿਰਮਲ ਸਿੰਘ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਬੰਧਕ ਕਮੇਟੀ ਨੇ ਪਾਠ ਅਤੇ ਲੰਗਰ ਦੀ ਸੇਵਾ ਕਰਨ ਲਈ ਸੇਵਾਦਾਰਾਂ ਅਤੇ ਸੰਗਤ ਦਾ ਧੰਨਵਾਦ ਕੀਤਾ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की