ਜੇਲ੍ਹਾਂ ‘ਚ ਨਸ਼ਾ ਰੋਕਣ ਲਈ ਸਾਰੇ ਕੈਦੀਆਂ-ਹਵਾਲਾਤੀਆਂ ਦਾ ਹੋਵੇਗਾ ਡੋਪ ਟੈਸ

ਜੇਲ੍ਹਾਂ ਵਿੱਚ ਨਸ਼ਿਆਂ ਨੂੰ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਬੰਦ ਮੁਲਜ਼ਮਾਂ ਦੇ ਡੋਪ ਟੈਸਟ ਕਰਵਾਏ ਜਾ ਰਹੇ ਹਨ। ਪਹਿਲੇ ਪੜਾਅ ਵਿੱਚ ਨਾਭਾ, ਮਾਨਸਾ, ਬਰਨਾਲਾ, ਅੰਮ੍ਰਿਤਸਰ, ਮਾਲੇਰਕੋਟਲਾ, ਫਾਜ਼ਿਲਕਾ, ਹੁਸ਼ਿਆਰਪੁਰ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੇ ਡੋਪ ਟੈਸਟ ਕੀਤੇ ਗਏ ਹਨ।

ਹਾਲਾਂਕਿ, ਇਹ ਅਜੇ ਸਪੱਸ਼ਟ ਨਹੀਂ ਹੈ ਕਿ ਇਹਨਾਂ ਵਿੱਚੋਂ ਕਿੰਨੇ ਨੈਗੇਟਿਵ ਅਤੇ ਕਿੰਨੇ ਪੌਜ਼ੀਟਿਵ ਪਾਏ ਗਏ ਹਨ। ਏਡੀਜੀਪੀ ਜੇਲ੍ਹ ਹਰਪ੍ਰੀਤ ਸਿੰਘ ਸਿੱਧੂ ਨੇ ਜੇਲ੍ਹਾਂ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੇ ਡੋਪ ਟੈਸਟ ਕਰਵਾਉਣ ਦੀ ਪੁਸ਼ਟੀ ਕੀਤੀ ਹੈ।

ਇਸ ਦੇ ਨਾਲ ਹੀ 23 ਅਤੇ 24 ਜੁਲਾਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦਾ ਡੋਪ ਟੈਸਟ ਹੋਵੇਗਾ। ਇਸ ਲਈ ਸਿਵਲ ਸਰਜਨ ਦਫ਼ਤਰ ਦੀ ਟੀਮ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਹੈ, ਜੋ ਕਿ ਜੇਲ੍ਹ ਦੇ ਅੰਦਰ ਜਾ ਕੇ ਕੈਦੀਆਂ ਅਤੇ ਹਵਾਲਾਤੀਆਂ ਦਾ ਡੋਪ ਟੈਸਟ ਕਰੇਗਾ। ਬਠਿੰਡਾ ਜੇਲ੍ਹ ਵਿੱਚ ਦੋ ਹਜ਼ਾਰ ਦੇ ਕਰੀਬ ਹਵਾਲਾਤੀ ਤੇ ਕੈਦੀ ਬੰਦ ਹਨ। ਇਸ ਜੇਲ੍ਹ ਵਿੱਚ 66 ਦੇ ਕਰੀਬ ਵੱਡੇ ਗੈਂਗਸਟਰ ਵੀ ਹਨ, ਜੋ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਹਨ।

Loading

Scroll to Top
Latest news
प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ...