ਨਵੀਂ ਦਿੱਲੀ: ਸੰਗਰੂਰ ਤੋਂ ਨਵੇਂ ਚੁਣੇ ਸਾਂਸਦ ਸਿਮਰਨਜੀਤ ਸਿੰਘ ਮਾਨ ਦੀ ਮੁਸ਼ਕਲਾਂ ਵੱਧ ਸਕਦੀਆਂ ਹਨ। ਉਨ੍ਹਾਂ ਨੇ ਕੁਝ ਦਿਨ ਪਹਿਲਾਂ ਕਰਨਾਲ ਵਿਚ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਿਹਾ ਸੀ। ਸਿਮਰਨਜੀਤ ਦੇ ਖ਼ਿਲਾਫ ਦਿੱਲੀ ਭਾਜਪਾ ਮਹਿਲਾ ਮੋਰਚਾ ਦੀ ਜਨਰਲ ਸਕੱਤਰ ਟੀਨਾ ਕਪੂਰ ਸ਼ਰਮਾ ਨੇ ਸੰਸਦ ਮਾਰਗ ਪੁਲਿਸ ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ ਹੈ। ਜਿਸ ਵਿਚ ਸਿਮਰਨਜੀਤ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਟੀਨਾ ਕਪੂਰ ਨੇ ਕਿਹਾ ਕਿ ਉਹ 15 ਦਿਨ ਉਡੀਕ ਕਰੇਗੀ। ਜੇਕਰ ਪੁਲਿਸ ਨੇ ਕਾਰਵਾਈ ਨਹੀਂ ਕੀਤੀ ਤਾਂ ਫੇਰ ਇਸ ਦੇ ਖ਼ਿਲਾਫ਼ ਕੋਰਟ ਜਾਵੇਗੀ।
ਸ਼ਿਕਾਇਤ ਵਿਚ ਟੀਨਾ ਕਪੂਰ ਨੇ ਕਿਹਾ ਕਿ ਮੈਂ ਫੌਜੀ ਪਰਵਾਰ ਤੋਂ ਹਾਂ। ਸ਼ਹੀਦ ਭਗਤ ਸਿੰਘ ਦੇਸ਼ ਦੇ ਫਰੀਡਮ ਫਾਈਟਰ ਹਨ। ਸੱਚੇ ਦੇਸ਼ ਭਗਤ ਹਨ। ਸਭ ਤੋਂ ਘੱਟ ਉਮਰ ਦੇ ਸ਼ਹੀਦ ਹਨ। ਉਨ੍ਹਾਂ ਅੱਤਵਾਦੀ ਕਹਿਣਾ ਐਂਟੀ ਨੈਸ਼ਨਲ ਐਕਟੀਵਿਟੀ ਹੈ। ਇਸ ਨਾਲ ਕਰੋੜਾਂ ਭਾਰਤੀਆਂ ਦੀ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਸਿਮਰਨਜੀਤ ਦਾ ਬਿਆਨ ਸ਼ਰਮਨਾਕ ਹੈ। ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਦੇ ਲਈ ਸਰਬਉਚ ਯੋਗਦਾਨ ਦਿੱਤਾ। ਉਨ੍ਹਾਂ ਕਿਹਾ ਕਿ ਮਾਨ ਨੂੰ ਸਾਂਸਦ ਅਹੁਦੇ ਤੋਂ ਹਟਾ ਕੇ ਤੁਰੰਤ ਗ੍ਰਿਫਤਾਰ ਕੀਤਾ ਜਾਵੇ।