ਡਿਪਟੀ ਕਮਿਸ਼ਨਰ ਵੱਲੋਂ ਸੇਵਾ ਕੇਂਦਰ ਦਾ ਨਿਰੀਖਣ- ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ’ਚ ਵੱਖ-ਵੱਖ ਸੇਵਾਵਾਂ ਤੇ ਫੀਸ ਸਬੰਧੀ ਵੇਰਵੇ ਪ੍ਰਦਰਸ਼ਿਤ ਕਰਨ ਦੇ ਨਿਰਦੇਸ਼

ਆਪ੍ਰੇਰਟਾਂ ਨੂੰ ਬਿਨੈਫਾਰਮ ਚੈੱਕ ਕਰਕੇ ਜਮ੍ਹਾ ਕਰਨ ਦੀਆਂ ਹਦਾਇਤਾਂ

ਜਲੰਧਰ (Jatinder Rawat)- ਲੋਕਾਂ ਨੂੰ ਨਿਰਵਿਘਨ ਤੇ ਸਮਾਂਬੱਧ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਦੀ ਆਪਣੀ ਵਚਨਬੱਧਤਾ ਤਹਿਤ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਵੀਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਸੇਵਾ ਕੇਂਦਰ ਦਾ ਨਿਰੀਖਣ ਕਰਦਿਆਂ ਉਥੋਂ ਦੇ ਕੰਮਕਾਜ ਦਾ ਜਾਇਜ਼ਾ ਲਿਆ।

               ਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰਾਂ ਰਾਹੀਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਸਮੀਖਿਆ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ 35 ਸੇਵਾ ਕੇਂਦਰਾਂ ਰਾਹੀਂ 320 ਆਨਲਾਈਨ ਅਤੇ 105 ਆਫਲਾਈਨ ਸੇਵਾਵਾਂ ਸਮੇਤ 425 ਨਾਗਰਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਹੋਰਨਾਂ ਤੋਂ ਇਲਾਵਾ ਪਾਸਪੋਰਟ ਅਪਲਾਈ ਕਰਨ ਸਮੇਤ ਖੇਤੀਬਾੜੀ ਵਿਭਾਗ ਤੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਨਾਲ ਸਬੰਧਤ ਸ਼ੁਰੂ ਕੀਤੀਆਂ ਨਵੀਆਂ ਸੇਵਾਵਾਂ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਪ੍ਰਾਪਤ ਕਰਨ ਲਈ ਨਾਗਰਿਕ https://esewa.punjab.gov.in/ ’ਤੇ ਆਨਲਾਈਨ ਸਲਾਟ ਵੀ ਬੁੱਕ ਕਰਵਾ ਸਕਦੇ ਹਨ।

               ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੇਵਾ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਅਤੇ ਲਈ ਜਾਂਦੀ ਸੇਵਾ ਫੀਸ ਸਬੰਧੀ ਵੇਰਵੇ ਢੁੱਕਵੀਂ ਥਾਂ ’ਤੇ ਪ੍ਰਦਰਸ਼ਿਤ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਲੋੜੀਂਦੀ ਜਾਣਕਾਰੀ ਮਿਲ ਸਕੇ। ਆਪ੍ਰੇਟਰਾਂ ਨੂੰ ਫਾਰਮ ਚੈੱਕ ਕਰਕੇ ਜਮ੍ਹਾ ਕਰਨ ਦੀ ਤਾਕੀਦ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਬਿਨੈਕਾਰ ਦੇ ਸਮੇਂ ਦੀ ਬੱਚਤ ਹੋਵੇਗੀ ਅਤੇ ਤਰੁੱਟੀ ਦੀ ਗੁੰਜਾਇਸ਼ ਵੀ ਬਹੁਤ ਘੱਟ ਜਾਵੇਗੀ।

               ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਡਲਿਵਰੀ ਕਾਊਂਟਰਾਂ ਦਾ ਦੌਰਾ ਕਰਦਿਆਂ ਟੋਕਨ ਨੰਬਰ ਜਾਰੀ ਕਰਨ ਤੋਂ ਲੈ ਕੇ ਸੇਵਾਵਾਂ ਪ੍ਰਦਾਨ ਕਰਨ ਤੱਕ ਦੇ ਵੱਖ-ਵੱਖ ਪੜਾਵਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਲੋਕਾਂ ਦੀ ਸੁਵਿਧਾ ਲਈ ਸੇਵਾ ਕੇਂਦਰ ਖੋਲ੍ਹੇ ਗਏ ਹਨ ਅਤੇ ਸੇਵਾ ਕੇਂਦਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਜਲਦੀ ਤੋਂ ਜਲਦੀ ਸੇਵਾਵਾਂ ਪ੍ਰਦਾਨ ਕਰਨਾ ਲਾਜ਼ਮੀ ਤੌਰ ’ਤੇ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸੇਵਾਵਾਂ ਪ੍ਰਦਾਨ ਕਰਨ ਵਿੱਚ ਕਿਸੇ ਕਿਸਮ ਦੀ ਢਿੱਲਮੱਠ ਤੇ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਸੇਵਾ ਕੇਂਦਰ ਵਿੱਚ ਮੌਜੂਦ ਲੋਕਾਂ ਦੀ ਪ੍ਰਤੀਕਿਰਿਆ ਜਾਨਣ ਲਈ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ।

Loading

Scroll to Top
Latest news
ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी डिप्टी कमिश्नर ने सरकारी कन्या  सीनियर सेकंडरी स्कूल आदर्श नगर का दौरा किया भारतीय तटरक्षक बल ने ओलिव रिडले कछुए को एक घातक जाल से बचाया केंद्र सरकार द्वारा जान-बूझ कर गोदाम खाली न करवा कर पंजाब के किसानों को किया जा रहा है परेशान: मोहिं... शहरवासियों तक पहुंचाया जाए साफ पानी, सीवरेज की सफ़ाई और स्ट्रीट लाइट का काम शीघ्र निपटाया जाए: मोहिं...