ਪਿੰਡ ਵਡਾਲਾ ਜੌਹਲ ਦੇ ਸੁਵਿਧਾ ਕੈਂਪ ਦਾ 200 ਤੋਂ ਵੱਧ ਲੋਕਾਂ ਨੇ ਲਾਹਾ ਲਿਆ

ਰਈਆ (ਕਮਲਜੀਤ ਸੋਨੂੰ)—ਪੰਜਾਬ ਸਰਕਾਰ ਵੱਲੋਂ ਹਰੇਕ ਲੋੜਵੰਦ ਵਿਅਕਤੀ ਨੂੰ ਸਰਕਾਰੀ ਸਕੀਮਾਂ ਦਾ ਲਾਭ ਦੇਣ ਲਈ ਕੀਤੇ ਜਾ ਕਹੇ ਯਤਨਾਂ ਤਹਿਤ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਸ੍ਰ. ਹਰਭਜਨ ਸਿੰਘ ਈ.ਟੀ.ਓ.  ਦੀਆਂ ਹਿਦਾਇਤਾਂ ਉਤੇ ਪਿੰਡ ਵਡਾਲਾ ਜੌਹਲ ਵਿਖੇ ਲਗਾਏ ਗਏ ਸੁਵਿਧਾ ਕੈਂਪ ਦਾ 200 ਤੋਂ ਵੱਧ ਲੋਕਾਂ ਨੇ ਲਾਭ ਲਿਆ। ਇਸ ਮੌਕੇ ਇਲਾਕੇ ਦੇ ਲੋੜਵੰਦ ਲੋਕਾਂ  ਨੂੰ ਬੁਢਾਪਾ, ਵਿਧਵਾ, ਅੰਗਹੀਣ ਅਤੇ ਬੇਸਹਾਰਾ ਬੱਚਿਆਂ ਲਈ ਪੈਨਸ਼ਨ ਲਗਾਉਣ ਦੇ ਫਾਰਮ ਭਰਨ ਤੋਂ ਇਲਾਵਾ ਉਸਾਰੀ ਕਿਰਤੀਆਂ ਦੇ ਕਾਰਡ ਬਨਾਉਣ ਦਾ ਕੰਮ ਕੀਤਾ ਗਿਆ। ਪਿੰਡ ਵਡਾਲਾ ਜੌਹਲ ਦੇ ਬਾਬਾ ਸੋਮਦਾਸ ਗੁਰਦੁਆਰਾ ਸਾਹਿਬ ਵਿੱਚ ਲਗਾਏ ਗਏ ਇਸ ਵਿਸ਼ੇਸ਼ ਕੈਂਪ ਵਿੱਚ ਕੈਬਨਿਟ ਮੰਤਰੀ  ਸ੍ਰ. ਹਰਭਜਨ ਸਿੰਘ ਈ ਟੀ ਓ ਵਿਸ਼ੇਸ਼ ਤੌਰ ਉਤੇ ਪੁੱਜੇ। ਉਨ੍ਹਾਂ ਹਲਕਾ ਜੰਡਿਆਲਾ ਗੁਰੂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਲਾਕੇ ਦੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਦੇਣ ਲਈ ਉਕਤ ਕੈਂਪ ਪਿੰਡ ਪੱਧਰ ਉਤੇ ਲਗਾਏ ਜਾ ਰਹੇ ਹਨ ਅਤੇ ਲੋੜਵੰਦ ਵੱਧ ਤੋਂ ਵੱਧ ਪਹੁੰਚ ਕੇ ਇਸ ਮੌਕੇ ਦਾ ਲਾਭ ਲੈਣ। ਉਨਾਂ ਕਿਹਾ ਕਿ ਸਵੇਰੇ 8 ਵਜੇ ਤੋਂ ਸਾਮ 5 ਵਜੇ ਤੱਕ ਲੱਗਣ ਵਾਲੇ ਇਸ ਕੈਂਪ ਵਿੱਚ ਸਾਰੇ ਲੋੜਵੰਦ ਕਾਰਡ ਬਣਾਉਣ ਲਈ ਆਪਣਾ ਆਧਾਰ ਕਾਰਡ, ਫੋਟੋ ਅਤੇ ਹੋਰ ਜਰੂਰੀ ਦਸਤਾਵੇਜ ਨਾਲ ਲੈ ਕੇ ਜਰੂਰ ਆਉਣ, ਤਾਂ ਜੋ ਮੌਕੇ ਉਤੇ ਹੀ ਕਾਰਡ ਬਣਾਏ ਜਾ ਸਕਣ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...