ਵਸੀਕਾ ਨਵੀਸਾਂ ਦੇ ਬੂਥਾਂ ਦੇ ਬਾਹਰ ਨਿਰਧਾਰਿਤ ਫੀਸਾਂ ਦੇ ਬੋਰਡ ਲਾਏ ਜਾਣ

ਡਿਪਟੀ ਕਮਿਸ਼ਨਰ ਵਲੋਂ ਹੁਕਮ ਜਾਰੀ, ਲੋਕਾਂ ਦੀ ਸਹੂਲਤ ਲਈ ਵੱਖ-ਵੱਖ ਦਸਤਾਵੇਜਾਂ ਨੂੰ ਲਿਖਣ ਲਈ ਬੋਰਡਾਂ ’ਤੇ ਹੋਣਗੇ ਫੀਸਾਂ ਦੇ ਵੇਰਵੇ

ਦੋ ਦਿਨਾਂ ’ਚ ਰਿਪੋਰਟ ਭੇਜਣੀ ਯਕੀਨੀ ਬਣਾਉਣ ਦੇ ਆਦੇਸ਼

ਜਲੰਧਰ (Jatinder Rawat)- ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਜ਼ਿਲ੍ਹੇ ਅੰਦਰ ਸਮੂਹ ਵਸੀਕਾ ਨਵੀਸਾਂ ਦੇ ਬੂਥਾਂ ਦੇ ਬਾਹਰ ਵੱਖ-ਵੱਖ ਦਸਤਾਵੇਜਾਂ ਨੂੰ ਲਿਖਣ ਲਈ ਨਿਰਧਾਰਿਤ ਫੀਸਾਂ ਦੇ ਵੇਰਵੇ ਦਰਸਾਉਂਦੇ ਬੋਰਡ ਲਗਾਉਣ ਦੇ ਹੁਕਮ ਜਾਰੀ ਕਰਦਿਆਂ ਇਸ ਸਬੰਧੀ ਸਮੂਹ ਸਬ ਰਜਿਸਟਰਾਰ/ਜੁਆਇੰਟ ਸਬ ਰਜਿਸਟਰਾਰ ਨੂੰ ਇਸ ਸਬੰਧੀ ਦੋ ਦਿਨਾਂ ਦੇ ਅੰਦਰ –ਅੰਦਰ ਰਿਪੋਰਟ ਭੇਜਣ ਦੇ ਆਦੇਸ਼ ਦਿੱਤੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਬੋਰਡ ਲੋਕਾਂ ਨੂੰ ਨਜ਼ਰੀਂ ਪੈਣ ਵਾਲੀਆਂ ਥਾਵਾਂ ’ਤੇ ਲਗਾਏ ਜਾਣ ਤਾਂ ਜੋ ਉਨ੍ਹਾਂ ਨੂੰ ਵਸੀਕਾ ਰਜਿਸਟਰਡ ਕਰਵਾਉਣ ਦੀ ਪ੍ਰਕਿਰਿਆ, ਫੀਸਾਂ, ਕੁਲੈਕਟਰ ਰੇਟਾਂ ਦੇ ਵੇਰਵੇ ਆਦਿ ਅਸਾਨੀ ਨਾਲ ਪਤਾ ਲੱਗ ਸਕਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਵਸੀਕਾ ਨਵੀਸਾਂ ਦੇ ਬੂਥਾਂ ਦੇ ਬਾਹਰ ਕੁਲੈਕਟਰ ਰੇਟ ਲਿਖੇ ਜਾਣਗੇ ਜੋ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ ਅਤੇ ਸਬੰਧਿਤ ਸਬ ਰਜਿਸਟਰਾਰ ਦੇ ਦਫ਼ਤਰ ਵਿੱਚ ਜਾ ਕੇ ਵੀ ਚੈਕ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਸੀਕਾ ਰਜਿਸਟਰਡ ਕਰਵਾਉਣ ਲਈ ਮਾਲਕੀ ਦਾ ਸਬੂਤ, ਜਮ੍ਹਾਬੰਦੀ ਦੀ ਨਕਲ, ਅਲਾਟਮੈਂਟ ਪੱਤਰ, ਪੁਰਾਣੀ ਰਜਿਸਟਰੀ, ਐਨ.ਓ.ਸੀ. ਆਦਿ, ਜੇਕਰ ਜਾਇਦਾਦ ਸ਼ਹਿਰੀ ਵਿਕਾਸ ਅਥਾਰਟੀ/ਟਰੱਸਟ ਅਧੀਨ ਆਉਂਦੀ ਹੈ, ਪਹਿਚਾਣ ਪੱਤਰ, ਪੈਨ ਕਾਰਡ ਜਾਂ ਫਾਰਮ 60 ਅਤੇ ਦੋ ਪਾਸਪੋਰਟ ਸਾਈਜ਼ ਫੋਟੋਆਂ ਲੋੜੀਂਦੀਆਂ ਹਨ।

ਈ ਸਟੈਂਪਿੰਗ ਅਤੇ ਈ ਰਜਿਸਟਰੇਸ਼ਨ :

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਵਸੀਕੇ ਦੀ ਰਜਿਸਟਰੇਸ਼ਨ ਕਰਵਾਉਣ ਸਮੇਂ 19999 ਰੁਪਏ ਤੋਂ ਵੱਧ ਦੀ ਅਸ਼ਟਾਮ ਡਿਊਟੀ ਨੂੰ ਕੈਸ਼ਲੈਸ ਕੀਤਾ ਜਾ ਚੁੱਕਾ ਹੈ । ਈ-ਸਟੈਂਪ ਸੇਵਾ ਕੇਂਦਰਾਂ ਅਤੇ ਸਟਾਕ ਹੋਲਡਿੰਗ ਕਾਰਪੋਰੇਸ਼ਨ ਦੇ ਅਧਿਕਾਰਤ ਬੈਂਕਾਂ ਤੋਂ ਬਿਨ੍ਹਾਂ ਕਿਸੇ ਕਮਿਸ਼ਨ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ, ਜਿਨ੍ਹਾਂ ਲਈ ਸਿਰਫ ਈ ਸਟੈਂਪ ਪੇਪਰ ਦੇ ਬਰਾਬਰ ਹੀ ਰਕਮ ਦੇਣੀ ਪੈਂਦੀ ਹੈ, 19999 ਰੁਪਏ ਤੋਂ ਘੱਟ ਦੇ ਅਸ਼ਟਾਮ ਡਿਊਟੀ ਲਈ ਮੈਨੂਅਲ ਅਸ਼ਟਾਮ ਪੇਪਰ ਦੀ ਵਰਤੋਂ ਕੀਤੀ ਜਾਂਦੀ ਹੈ ਜੋ ਕਿ ਬਿਨ੍ਹਾਂ ਕਿਸੇ ਕਮਿਸ਼ਨ ਤੋਂ ਅਸ਼ਟਾਮ ਫਰੋਸ਼ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ।

ਵਸੀਕਾ ਲਿਖਵਾਉਣ ’ਤੇ ਆਉਣ ਵਾਲਾ ਖ਼ਰਚਾ

ਜ਼ਿਕਰਯੋਗ ਹੈ ਕਿ ਵਸੀਕਾ ਲਿਖਵਾਉਣ ਲਈ ਵੱਖ-ਵੱਖ ਫ਼ੀਸਾਂ ਨਿਰਧਾਰਿਤ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਵਸੀਕਾ, ਜਿਸ ਵਿੱਚ ਜਾਇਦਾਦ ਦੀ ਕੀਮਤ ਜਾਂ ਅਸਲ ਲੈਣ-ਦੇਣ ਦੀ ਕੀਮਤ ਦਰਜ ਹੋਵੇ ਦੀ 500 ਰੁਪਏ ਫੀਸ ਹੈ। ਇਸੇ ਤਰ੍ਹਾਂ ਮੁਖਤਿਆਰਨਾਮਾ, ਇਕਰਾਰਨਾਮਾ, ਵਸੀਅਤ, ਗੋਦਨਾਮੇ ਦੇ ਵਸੀਕੇ ਅਤੇ ਵਸੀਕੇ ਵਿੱਚ ਸੋਧ ਲਈ 200 ਰੁਪਏ, ਕੋਈ ਵੀ ਵਸੀਕਾ ਜਿਸ ਵਿੱਚ ਜਾਇਦਾਦ ਦਾ ਲੈਣ-ਦੇਣ ਨਾ ਹੋਵੇ 100 ਰੁਪਏ, ਤਬਾਦਲੇ ਜਾਂ ਬਿਨਾਂ ਕਿਸੇ ਲੈਣ-ਦੇਣ ਵਾਲਾ ਵਸੀਕਾ 50 ਰੁਪਏ ਅਤੇ ਇਨ੍ਹਾਂ ਤੋਂ ਇਲਾਵਾ ਹੋਰ ਕੋਈ ਵੀ ਵਸੀਕੇ ਲਈ 25 ਰੁਪਏ ਫੀਸ ਨਿਰਧਾਰਿਤ ਕੀਤੀ ਗਈ ਹੈ।

ਹਦਾਇਤਾਂ ਅਨੁਸਾਰ ਵਸੀਕੇ ਉਤੇ ਲੱਗਣ ਵਾਲੀਆਂ ਫੀਸਾਂ ਸਬੰਧੀ ਵੀ ਬੋਰਡ ’ਤੇ ਵੇਰਵਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਔਰਤਾਂ ਨੂੰ ਅਸ਼ਟਾਮ ਡਿਊਟੀ ਵਿੱਚ ਦੋ ਫੀਸਦੀ ਦੀ ਛੋਟ ਹੈ। ਇਨ੍ਹਾਂ ਤੋਂ ਇਲਾਵਾ ਅਪਾਇੰਟਮੈਂਟ, ਵਸੀਕੇ ਦੀ ਰਜਿਸਟਰੇਸ਼ਨ ਅਤੇ ਡਲਿਵਰੀ ਅਤੇ ਹੈਲਪਲਾਈਨ ਨੰਬਰ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।

 

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की