ਜਲੰਧਰ : ਪੰਜਾਬ ‘ਚ ਸ਼ਰਾਰਤੀ ਅਨਸਰਾਂ ਅਤੇ ਅੱਤਵਾਦੀਆਂ ਖਿਲਾਫ ਕਾਰਵਾਈ ਕਰਦੇ ਹੋਏ NIA ਦੀਆਂ ਟੀਮਾਂ ਅੱਜ ਸਵੇਰ ਤੋਂ ਹੀ ਕਈ ਜ਼ਿਲਿਆਂ ‘ਚ ਛਾਪੇਮਾਰੀ ਕਰ ਰਹੀਆਂ ਹਨ। ਇਸ ਦੇ ਮੱਦੇਨਜ਼ਰ ਐਨਆਈਏ ਨੇ ਜਲੰਧਰ, ਬਰਨਾਲਾ, ਸੰਗਰੂਰ, ਮੋਗਾ ਅਤੇ ਮੁਕਤਸਰ ਜ਼ਿਲ੍ਹਿਆਂ ਵਿੱਚ ਵੀ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ ਐਨਆਈਏ ਦੀ ਟੀਮ ਨੇ ਜਲੰਧਰ ਵਿੱਚ ਤੜਕੇ 3 ਵਜੇ ਦੇ ਕਰੀਬ ਕਿਸ਼ਨਗੜ੍ਹ ਨੇੜਲੇ ਪਿੰਡ ਦੌਲਤਪੁਰ ਦੇ ਸਾਬਕਾ ਸਰਪੰਚ ਅਤੇ ਅਕਾਲੀ ਆਗੂ ਮਲਕੀਅਤ ਸਿੰਘ ਦੌਲਤਪੁਰ ਦੇ ਘਰ ਵੀ ਛਾਪਾ ਮਾਰਿਆ ਹੈ।