ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਗੁਰਿੰਦਰ ਸਿੰਘ ਖਾਲਸਾ ਗੱਤਕਾ ਫੈਡਰੇਸ਼ਨ ਅਮਰੀਕਾ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ,  : ਅਮਰੀਕਾ ਵਿੱਚ ਗੱਤਕਾ ਖੇਡ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਉੱਘੇ ਸਿੱਖ ਆਗੂਉੱਦਮੀ ਅਤੇ ਜਨਤਕ ਬੁਲਾਰੇ ਗੁਰਿੰਦਰ ਸਿੰਘ ਖਾਲਸਾ ਨੂੰ ਗੱਤਕਾ ਫੈਡਰੇਸ਼ਨ ਯੂਐਸਏ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਵਿਸ਼ਵ ਗੱਤਕਾ ਫੈਡਰੇਸ਼ਨ (ਡਬਲਯੂ.ਜੀ.ਐਫ.) ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਅਤੇ ਜਨਰਲ ਸਕੱਤਰ ਡਾ. ਦੀਪ ਸਿੰਘ ਨੇ ਗੁਰਿੰਦਰ ਖਾਲਸਾ ਨੂੰ ਇੰਡੀਆਨਾ ਦੇ ਸ਼ਹਿਰ ਫਿਸ਼ਰਜ਼ ਵਿਖੇ ਨਿਯੁਕਤੀ ਪੱਤਰ ਭੇਂਟ ਕੀਤਾ ਅਤੇ ਉਨਾਂ ਨੂੰ ਇਸ ਨਿਯੁਕਤੀ ਲਈ ਦਿਲੋਂ ਵਧਾਈਆਂ ਦਿੱਤੀਆਂ।

ਗੱਤਕਾ ਫੈਡਰੇਸ਼ਨ ਯੂਐਸਏ ਦੇ ਚੇਅਰਮੈਨ ਵਜੋਂਡਬਲਯੂ.ਜੀ.ਐਫ. ਨੇ ਖਾਲਸਾ ਨੂੰ ਦੇਸ਼ ਭਰ ਵਿੱਚ ਗੱਤਕੇ ਦੇ ਅਭਿਆਸ ਨੂੰ ਉਤਸ਼ਾਹਿਤ ਕਰਨ ਅਤੇ ਵਿਸਤਾਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਵਿੱਚ ਅਮਰੀਕਾ ਦੇ ਵੱਖ-ਵੱਖ ਰਾਜਾਂ ਵਿੱਚ ਗੱਤਕਾ ਐਸੋਸੀਏਸ਼ਨਾਂ ਦੀ ਸਥਾਪਨਾ ਕਰਨਾਗੱਤਕਾ ਖਿਡਾਰੀਆਂ /ਅਖਾੜਿਆਂ ਨਾਲ ਤਾਲਮੇਲ ਕਰਨਾਦੇਸ਼ ਵਿੱਚ ਮੀਟਿੰਗਾਂ ਅਤੇ ਸਮਾਗਮਾਂ ਦਾ ਆਯੋਜਨ ਕਰਨਾ ਅਤੇ ਗੱਤਕਾ ਮੁਕਾਬਲਿਆਂ ਅਤੇ ਸਮਾਗਮਾਂ ਦੌਰਾਨ ਗੱਤਕਾ ਫੈਡਰੇਸ਼ਨ ਯੂਐਸਏ ਦੀ ਨੁਮਾਇੰਦਗੀ ਕਰਨਾ ਸ਼ਾਮਲ ਹੈ।

ਗੁਰਿੰਦਰ ਸਿੰਘ ਖਾਲਸਾਜੋ ਅਮਰੀਕਾ ਵਿੱਚ ਸਿੱਖਸ ਪੋਲੀਟੀਕਲ ਐਕਸ਼ਨ ਕਮੇਟੀ ਦੇ ਚੇਅਰਮੈਨ ਵਜੋਂ ਵੀ ਸੇਵਾ ਨਿਭਾਅ ਰਹੇ ਹਨਦਾ ਗੱਤਕੇ ਦੇ ਖੇਤਰ ਵਿੱਚ ਉਨ੍ਹਾਂ ਦੀ ਨਵੀਂ ਭੂਮਿਕਾ ਲਈ ਸਵਾਗਤ ਕਰਦੇ ਹੋਏਗੱਤਕਾ ਪ੍ਰਮੋਟਰ ਸ. ਹਰਜੀਤ ਸਿੰਘ ਗਰੇਵਾਲ ਅਤੇ ਡਾ. ਦੀਪ ਸਿੰਘ ਨੇ ਉਮੀਦ ਪ੍ਰਗਟ ਕੀਤੀ ਕਿ ਖਾਲਸਾ ਦਾ ਇਸ ਵਿਰਾਸਤੀ ਖੇਡ ਪ੍ਰਤੀ ਸਮਰਪਣਪਿਆਰ ਅਤੇ ਜੋਸ਼ ਨੂੰ ਦੇਖਦੇ ਹੋਏ ਉਹ ਗੱਤਕਾ ਫੈਡਰੇਸ਼ਨ ਯੂਐਸਏ ਅਤੇ ਡਬਲਯੂ.ਜੀ.ਐਫ. ਦੁਆਰਾ ਇਸ ਪੁਰਾਤਨ ਖੇਡ ਦੀ ਪ੍ਰਫੁੱਲਤਾ ਲਈ ਉਲੀਕੇ ਵਿਸ਼ਵ ਪੱਧਰੀ ਉਦੇਸ਼ਾਂ ਦੀ ਪ੍ਰਾਪਤੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਇਸ ਮੌਕੇ ਗੁਰਿੰਦਰ ਸਿੰਘ ਖਾਲਸਾ ਨੇ ਵੱਕਾਰੀ ਕੌਮੀ ਜ਼ਿੰਮੇਵਾਰੀ ਪ੍ਰਤੀ ਨਾਮਜ਼ਦਗੀ ਲਈ ਡਬਲਯੂ.ਜੀ.ਐੱਫ. ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਅਮਰੀਕਾ ਵਿੱਚ ਮਾਰਸ਼ਲ ਆਰਟ ਗੱਤਕੇ ਨੂੰ ਇੱਕ ਖੇਡ ਵਜੋਂ ਅੱਗੇ ਵਧਾਉਣ ਅਤੇ ਉਤਸ਼ਾਹਿਤ ਕਰਨ ਲਈ ਪੂਰੀ ਵਾਹ ਲਾਉਣਗੇ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की