ਉੱਘੇ ਸਮਾਜ ਸੇਵਕ ਡਾ. ਐਸ.ਪੀ.ਓਬਰਾਏ ਵੱਲੋਂ ਜਲੰਧਰ ਜਿਲ੍ਹੇ ‘ਚ ਰਾਹਤ ਕਾਰਜ ਜਾਰੀ 

ਜਲੰਧਰ –  ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ  ਕੁਝ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਏ ਹੋਏ ਹਨ,ਜਿਸ ਕਾਰਨ ਵੱਡੇ ਪੱਧਰ ਤੇ ਫ਼ਸਲਾਂ ਬਰਬਾਦ ਹੋਣ ਦੇ ਨਾਲ-ਨਾਲ ਆਮ ਜੀਵਨ ਵੀ ਅਸਤ ਵਿਅਸਤ ਹੋਇਆ ਪਿਆ ਹੈ। ਇਸ ਮੁਸ਼ਕਿਲ ਘੜੀ ਦੌਰਾਨ ਲੋੜਵੰਦਾਂ ਦੇ ਮਸੀਹੇ ਵੱਜੋਂ ਜਾਣੇ ਜਾਂਦੇ ਡਾ. ਐਸ.ਪੀ.ਸਿੰਘ ਓਬਰਾਏ ਵੱਲੋਂ ਜਲੰਧਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵੱਡੇ ਪੱਧਰ ਤੇ ਪਸ਼ੂਆਂ ਦੀਆਂ ਦਵਾਈਆਂ, ਮੱਛਰਦਾਨੀਆਂ ਤੇ ਹੋਰ ਲੋੜੀਂਦਾ ਸਮਾਨ ਭੇਜਿਆ ਗਿਆ ਹੈ।
    ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.ਐਸ.ਪੀ. ਓਬਰਾਏ ਨੇ ਕਿਹਾ ਕਿ ਪੰਜਾਬ ਇਸ ਸਮੇਂ ਹੜ੍ਹਾਂ ਕਾਰਨ ਮੁਸ਼ਕਿਲ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਪੰਜਾਬ ਦਾ ਵੱਡਾ ਹਿੱਸਾ ਇਸ ਸਮੇਂ ਪਾਣੀ ਦੀ ਮਾਰ ਹੇਠ ਹੈ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਸ ਮੁਸ਼ਕਿਲ ਸਮੇਂ ਪੰਜਾਬ ਦੇ ਲੋਕਾਂ ਨਾਲ ਖੜ੍ਹਾ ਹੈ। ਇਹਨਾਂ ਹਲਾਤਾਂ ਨੂੰ ਬਿਹਤਰ ਬਣਾਉਣ ਲਈ ਜਿਸ ਤਰ੍ਹਾਂ ਦੀ ਸਹਾਇਤਾ ਦੀ ਜ਼ਰੂਰਤ ਹੋਵੇਗੀ ਟਰੱਸਟ ਉਹ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਪ੍ਰਸ਼ਾਸਨ ਤੇ ਲੋਕਾਂ ਨੂੰ ਹਰ ਪੱਖ ਤੋਂ ਸਹਿਯੋਗ ਦੇਵੇਗਾ। ਉਨ੍ਹਾਂ ਦੱਸਿਆ ਕਿ ਜਲੰਧਰ ਜ਼ਿਲ੍ਹੇ ਦੇ ਸਤਲੁਜ ਕੰਢੇ ਵਾਲੇ ਪ੍ਰਭਾਵਿਤ ਖੇਤਰਾਂ ਤੋਂ ਟਰੱਸਟ ਦੀ ਜਲੰਧਰ ਇਕਾਈ ਦੇ ਮੈਂਬਰਾਂ ਵੱਲੋਂ ਜ਼ਮੀਨੀ ਪੱਧਰ ਤੇ ਲੋੜੀਂਦੇ ਸਮਾਨ ਦੀ ਭੇਜੀ ਗਈ ਲਿਸਟ ਅਨੁਸਾਰ ਲੋੜੀਂਦੀਆਂ ਪਸ਼ੂਆਂ ਦੀਆਂ ਦਵਾਈਆਂ, ਮੱਛਰਦਾਨੀਆਂ, ਓਡੋਮੋਸ, ਸੈਨਟਰੀ ਪੈਡ ਆਦਿ ਜ਼ਰੂਰੀ ਵਸਤਾਂ ਲੋੜਵੰਦਾਂ ਤੱਕ ਪੁੱਜਦਾ ਕਰ ਦਿੱਤੀਆਂ ਗਈਆਂ ਹਨ।
       ਇਸ ਮੌਕੇ ਗੱਲਬਾਤ ਕਰਦਿਆਂ ਸਮਾਜ ਸੇਵਕ ਗੁਰਨਾਮ ਸਿੰਘ ਅਤੇ ਮਾਸਟਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਡਾਕਟਰ ਓਬਰਾਏ ਵੱਲੋਂ ਭਾਰੀ ਮਾਤਰਾ ਵਿੱਚ ਪਸ਼ੂਆਂ ਦੀਆਂ ਦਵਾਈਆਂ,ਮੱਛਰਦਾਨੀਆਂ,
ਓਡੋਮੋਸ ਅਤੇ ਔਰਤਾਂ ਦੀ ਵਰਤੋਂ ਲਈ ਜੋ ਸੈਨਟਰੀ ਪੈਡ ਆਦਿ ਭੇਜੇ ਗਏ ਸਨ ਉਹ ਅੱਜ
ਸਤਲੁਜ ਦੇ ਕੰਢੇ ਵੱਸੇ ਬੂੜੇਵਾਲ, ਬਾਗੀਆਂ ਖੁਰਦ, ਹਜ਼ਾਤੇਵਾਲ, ਸ਼ੇਰੇ ਵਾਲਾ, ਕੰਨੀਆਂ ਖੁਰਦ  ਕੰਨੀਆਂ ਆਦਿ ਪਿੰਡਾਂ ਵਿੱਚ ਘਰ-ਘਰ ਜਾ ਕੇ ਤਕਸੀਮ ਕਰ ਦਿੱਤੇ ਗਏ ਹਨ। ਉਨ੍ਹਾਂ ਡਾਕਟਰ ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਜਿੰਨੀ ਮਾਤਰਾ ਵਿੱਚ ਸਹਾਇਤਾ ਦੀ ਮੰਗ ਕੀਤੀ ਗਈ ਸੀ ਉਸ ਤੋਂ ਕਿਤੇ ਵੱਡੇ ਪੱਧਰ ਤੇ ਟਰੱਸਟ ਵੱਲੋਂ ਰਾਹਤ ਸਮੱਗਰੀ ਸਾਨੂੰ ਭੇਜੀ ਗਈ ਹੈ।
    ਇਸ ਮੌਕੇ ਦੀਪਕ ਸੂਦ ਆਗੂ ਆਮ ਆਦਮੀ ਪਾਰਟੀ, ਕਾਮਰੇਡ ਮਿਹਰ ਸਿੰਘ ਖੁਰਲਾਪੁਰ, ਕਾਮਰੇਡ ਗੁਰਚਰਨ ਸਿੰਘ ਵੀ ਹਾਜ਼ਰ ਸਨ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की