ਅਜ਼ਰਬਾਈਜਾਨ ਦੀ ਰਾਜਧਾਨੀ ਬਾਕੂ ਤੋਂ ਲਿਆਂਦੇ ਗੈਂਗਸਟਰ ਸਚਿਨ ਨੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਹਿਰਾਸਤ ਵਿੱਚ ਕਈ ਖੁਲਾਸੇ ਕੀਤੇ ਹਨ। ਸਚਿਨ ਨੇ ਪੁੱਛਗਿੱਛ ਦੌਰਾਨ ਦੱਸਿਆ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਰੀ ਪਲਾਨਿੰਗ ਦੁਬਈ ‘ਚ ਕੀਤੀ ਗਈ ਸੀ। ਜਦੋਂ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਰੀ ਵਿਉਂਤਬੰਦੀ ਕੀਤੀ ਜਾ ਰਹੀ ਸੀ, ਉਸ ਸਮੇਂ ਗੈਂਗਸਟਰ ਲਾਰੈਂਸ ਵੀ ਜੇਲ੍ਹ ਤੋਂ ਫ਼ੋਨ ‘ਤੇ ਉਸ ਨਾਲ ਲਗਾਤਾਰ ਸੰਪਰਕ ਵਿੱਚ ਸੀ।
ਸਚਿਨ ਨੇ ਪੁਲਿਸ ਨੂੰ ਇਹ ਵੀ ਦੱਸਿਆ ਹੈ ਕਿ ਉਹ ਵਿਕਰਮ ਬਰਾੜ ਨੂੰ ਪਹਿਲੀ ਵਾਰ ਦੁਬਈ ਵਿੱਚ ਮਿਲਿਆ ਸੀ। ਇਸ ਤੋਂ ਬਾਅਦ ਉਹ ਕਰੀਬ ਡੇਢ ਮਹੀਨਾ ਵਿਕਰਮ ਬਰਾੜ ਦੇ ਫਲੈਟ ਵਿੱਚ ਰਿਹਾ। ਇਸ ਤੋਂ ਬਾਅਦ ਉਹ ਇੱਥੋਂ ਅਜ਼ਰਬਾਈਜਾਨ ਲਈ ਰਵਾਨਾ ਹੋ ਗਏ। ਗੈਂਗਸਟਰ ਸਚਿਨ ਨੇ ਪੁਲਿਸ ਨੂੰ ਦੱਸਿਆ ਹੈ ਕਿ ਗੋਲਡੀ ਬਰਾੜ ਅਤੇ ਵਿਕਰਮ ਬਰਾੜ ਨੇ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਸਾਰੇ ਪੈਸੇ ਅਤੇ ਹਥਿਆਰਾਂ ਦਾ ਇੰਤਜ਼ਾਮ ਕੀਤਾ ਸੀ।