ਹਰੇਕ ਪਿੰਡ ਵਿੱਚ ਲਗਾਏ ਜਾਣਗੇ ਬੁਢਾਪਾ, ਵਿਧਵਾ ਅਤੇ ਅੰਗਹੀਣਾਂ ਦੇ ਪੈਨਸ਼ਨ ਦੇ ਕੈਂਪ – ਬਿਜਲੀ ਮੰਤਰੀ


• ਵਾਤਾਵਰਨ ਨੂੰ ਸਵੱਛ ਬਣਾਉਣ ਲਈ ਲੋਕ ਅੱਗੇ ਆਉਣ

ਰਈਆ (ਕਮਲਜੀਤ ਸੋਨੂੰ) —ਪਿੰਡਾਂ ਦੇ ਲੋਕਾਂ ਨੂੰ ਹੁਣ ਸਰਕਾਰੀ ਦਫ਼ਤਰਾਂ ਵਿੱਚ ਚੱਕਰ ਨਹੀਂ ਮਾਰਨੇ ਪੈਣਗੇ ਅਤੇ ਹਰੇਕ ਪਿੰਡ ਵਿੱਚ ਬੁਢਾਪਾ, ਵਿਧਵਾ ਅਤੇ ਅੰਗਹੀਣਾਂ ਆਦਿ ਦੇ ਕੈਂਪ ਪਿੰਡਾਂ ਵਿੱਚ ਵੀ ਲਗਾਏ ਜਾਣਗੇ, ਜਿਥੇ ਸਾਰੇ ਸਰਕਾਰੀ ਅਧਿਕਾਰੀ ਮੌਜੂਦ ਹੋਣਗੇ ਅਤੇ ਮੌਕੇ ਤੇ ਹੀ ਪੈਨਸ਼ਨਾਂ ਲਗਾ ਦਿੱਤੀਆਂ ਜਾਣਗੀਆਂ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਬਿਜਲੀ ਮੰਤਰੀ ਪੰਜਾਬ ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਰਸੂਲਪੁਰ ਕਲਾਂ ਵਿਖੇ ਲਗਾਏ ਗਏ ਕੈਂਪ ਦਾ ਜਾਇਜਾ ਲੈਣ ਉਪਰੰਤ ਕੀਤਾ। ਉਨਾਂ ਦੱਸਿਆ ਕਿ ਇਨਾਂ ਕੈਂਪਾਂ ਦਾ ਮੁੱਖ ਮਕਸਦ ਲੋਕਾਂ ਨੂੰ ਖਜਲ ਖੁਆਰੀ ਤੋਂ ਬਚਾਉਣਾ ਹੈ। ਅਤੇ ਉਨਾਂ ਨੂੰ ਸਾਰੀਆਂ ਸਰਕਾਰੀਆਂ ਸਹੂਲਤਾਂ ਉਨਾਂ ਦੇ ਦੂਆਰ ਤੇ ਹੀ ਪੂਜਦਾ ਕਰਨਾ ਹੈ। ਇਸ ਕੈਂਪ ਵਿੱਚ 200 ਤੋਂ ਵੱਧ ਲੋਕਾਂ ਨੇ ਆਪਣੇ ਪੈਨਸ਼ਨ ਦੇ ਫਾਰਮ ਭਰੇ ਅਤੇ ਇਸ ਕੈਂਪ ਦਾ ਲਾਹਾ ਲਿਆ। ਇਸ ਮੌਕੇ ਬਿਜਲੀ ਮੰਤਰੀ ਵਲੋਂ ਕਰੀਬ 8 ਲੱਖ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਮਾਡਰਨ ਸੱਥ ਦਾ ਵੀ ਰੱਖਿਆ ਨੀਂਹ ਪੱਥਰ ਰੱਖਿਆ। ਉਨਾਂ ਦੱਸਿਆ ਕਿ ਇਸ ਸੱਥ ਦੇ ਬਣਨ ਨਾਲ ਪਿੰਡ ਦੇ ਬਜ਼ੁਰਗਾਂ ਦਾ ਇਕੱਠੇ ਬੈਠਣ ਦਾ ਵਧੀਆ ਮਾਹੌਲ ਮਿਲੇਗਾ ਅਤੇ ਇਥੇ ਪਾਣੀ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਬਿਜਲੀ ਮੰਤਰੀ ਨੇ ਰਸੂਪਲਪੁਰ ਕਲਾਂ ਪਿੰਡ ਵਿੱਚ 5 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਕ ਪਾਰਕ ਦਾ ਰੱਖਿਆ ਨੀਂਹ ਪੱਥਰ ਰੱਖਿਆ। ਉਨਾਂ ਦੱਸਿਆ ਕਿ ਇਸ ਪਾਰਕ ਦੇ ਬਣਨ ਨਾਲ ਬੱਚਿਆਂ, ਨੌਜਵਾਨਾਂ ਤੇ ਬਜ਼ੁਰਗਾਂ ਨੂੰ ਸੈਰ ਕਰਨ ਅਤੇ ਬੈਠਣ ਲਈ ਵਧੀਆ ਮਾਹੌਲ ਮਿਲੇਗਾ। ਇਸ ਮੌਕੇ ਸ: ਹਰਭਜਨ ਸਿੰਘ ਵਲੋਂ ਪਿੰਡ ਰਸੂਲਪੁਰ ਕਲਾਂ ਵਿਖੇ ਪੌਦੇ ਵੀ ਲਗਾਏ ਗਏ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਵਾਤਾਵਰਨ ਨੂੰ ਸਵੱਛ ਰੱਖਣਾ ਹੈ ਅਤੇ ਆਪਣੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਸਵੱਛ ਵਾਤਾਵਰਨ ਦੇਣਾ ਹੈ ਤਾਂ ਸਾਨੂੰ ਖੁਦ ਨੂੰ ਵੀ ਅੱਗੇ ਆਉਣਾ ਪਵੇਗਾ। ਉਨਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਦੋ ਪੌਦੇ ਜ਼ਰੂਰ ਲਗਾਉਣੇ ਚਾਹੀਦੇ ਹਨ। ਉਨਾਂ ਕਿਹਾ ਕਿ ਕੇਵਲ ਪੌਦੇ ਹੀ ਨਹੀਂ ਲਗਾਉਣੇ ਬਲਿਕ ਉਨਾਂ ਦੀ ਚੰਗੀ ਦੇਖ ਰੇਖ ਵੀ ਕੀਤੀ ਜਾਵੇ। ਬਿਜਲੀ ਮੰਤਰੀ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਜਿਸਦੀ ਤਾਜਾ ਮਿਸਾਲ 1 ਜੁਲਾਈ ਤੋਂ ਬਾਅਦ ਆਉਣ ਵਾਲੇ ਬਿਜਲੀ ਦੇ ਬਿੱਲ ਜੀਰੋ ਵਿਚ ਆਉਣਗੇ ਅਤੇ ਹਰੇਕ ਵਿਅਕਤੀ ਨੂੰ 2 ਮਹੀਨੇ 600 ਯੂਨਿਟ ਬਿਜਲੀ ਮੁਫ਼ਤ ਮਿਲੇਗੀ। ਇਸ ਮੌਕੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਦੀ ਧਰਮ ਪਤਨੀ ਸ੍ਰੀਮਤੀ ਸੁਹਿੰਦਰ ਕੌਰ, ਬੇਟਾ ਹਰਸ਼ਜੀਤ ਸਿੰਘ, ਸ: ਸ਼ਨਾਖ ਸਿੰਘ, ਸ: ਮਨਪ੍ਰੀਤ ਸਿੰਘ, ਬਲਾਕ ਪ੍ਰਧਾਨ ਸ: ਰਾਜਪਾਲ ਸਿੰਘ, ਸਰਕਲ ਇੰਚਾਰਜ ਨਿੱਜਰ ਸਿੰਘ, ਹਰਜਿੰਦਰ ਸਿੰਘ, ਵੱਡੀ ਗਿਣਤੀ ਵਿੱਚ ਪਿੰਡ ਵਾਸੀ ਤੋਂ ਇਲਾਵਾ ਸੀ.ਡੀ.ਪੀ.ਓ., ਸੁਪਰਵਾਈਜ਼ਰ ਵੀ ਹਾਜ਼ਰ ਸਨ।

Loading

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र