ਖੁਸ਼ਬੂ ਪੰਜਾਬ ਦੀ

Latest news
ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ

ਮਨੋਹਰ ਵਾਟਿਕਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ’ਚ ਧੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ

ਜੰਡਿਆਲਾ ਗੁਰੂ  (Sonu Miglani )- ਸਥਾਨਕ ਮਨੋਹਰ ਵਾਟਿਕਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ‘ਚ ਧੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਵਿੱਚ ਵੱਖ – ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ, ਜਿਵੇਂ ਕਿ ਮਹਿੰਦੀ ਮੁਕਾਬਲਾ, ਪਰਾਂਦਾ ਬਣਾਉਣਾ, ਮਿਸ ਪੰਜਾਬਣ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਕੂਲ ਦੀਆਂ ਸਾਰੀਆ ਵਿਦਿਆਰਥਣਾਂ ਨੇ ਗਿੱਧਾ, ਕਿੱਕਲੀ ਪੀਘਾਂ ਝੂਟਣ ਤੋਂ ਇਲਾਵਾ ਸੱਭਿਆਚਾਰਕ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਸਕੂਲ ਦੇ ਸਮੂਹ ਮੈਂਬਰ ਅਤੇ ਮੈਨੇਜਮੈਂਟ ਕਮੇਟੀ ਵੱਲੋਂ ਧੀਆਂ ਦਾ ਤਿਉਹਾਰ ਦੀ ਖ਼ੁਸ਼ੀ ਵਿਚ ਸਾਰਿਆ ਨੇ ਸਹਿਯੋਗ ਦਿੱਤਾ।

ਮਹਿੰਦੀ ਮੁਕਾਬਲੇ ਵਿੱਚ ਬਾਰਵੀ ਜਮਾਤ ਦਾ ਵਿਦਿਆਰਥੀ ਵੰਸ਼ ਪਹਿਲੇ ਸਥਾਨ ਤੇ ਰਿਹਾ। ਮਿਸ ਪੰਜਾਬਣ ਦੇ ਮੁਕਾਬਲੇ ਵਿੱਚੋਂ ਬਾਰਵੀਂ ਜਮਾਤ ਦੀ ਵਿਦਿਆਰਥਣ ਸੁਪਨਦੀਪ ਕੌਰ ਅਵੱਲ ਦਰਜੇ ਤੇ ਰਹੀ। ਮਿਸ ਤੀਜ ਮੁਕਾਬਲੇ ਵਿਚੋਂ ਬਾਰਵੀਂ ਜਮਾਤ ਦੀ ਵਿਦਿਆਰਥਣ ਮੁਸਕਾਨਦੀਪ ਕੌਰ ਅਵੱਲ ਦਰਜੇ ਤੇ ਰਹੀ। ਮਿਸ ਬਿਊਟੀ ਮੁਕਾਬਲੇ ਵਿਚੋਂ ਗਿਆਰਵੀਂ ਜਮਾਤ ਦੀ ਵਿਦਿਆਰਥਣ ਰੋਮਨਦੀਪ ਕੌਰ ਅਵੱਲ ਦਰਜੇ ਤੇ ਰਹੀ।
ਇਸ ਪ੍ਰੋਗਰਾਮ ਦੌਰਾਨ ਸਕੂਲ ਦੇ ਪ੍ਰਿੰਸੀਪਲ ਸਵਿਤਾ ਕਪੂਰ ਤੇ ਡੀਨ ਮੈਡਮ ਨੀਸ਼ਾ ਜੈਨ ਨੇ ਕੁੜੀਆਂ ਨੂੰ ਤੀਆਂ ਦੇ ਤਿਉਹਾਰ ਦੀ ਮਹੱਤਤਾ ਦੱਸੀ। ਸਕੂਲ ਦੇ ਡਾਇਰੈਕਟਰ ਸੁਰੇਸ਼ ਕੁਮਾਰ ਨੇ ਵੀ ਬੱਚਿਆਂ ਨੂੰ ਸਨਮਾਨਿਤ ਕੀਤਾ ਅਤੇ ਧੀਆਂ ਦੇ ਤਿਉਹਾਰ ਬਾਰੇ ਦੱਸਿਆ।

Loading

Scroll to Top